ਸਿੱਖਿਆ ਤੇ ਰੋਜ਼ਗਾਰਪੰਜਾਬ

ਕੋਵਿਡ ਮਹਾਮਾਰੀ ਦੌਰਾਨ ਸਕੂਲ ਖੁੱਲ੍ਹਣ ‘ਤੇ ਵਿਦਿਆਰਥੀਆਂ ‘ਚ ਭਾਰੀ ਉਤਸ਼ਾਹ

ਮਹਿਲ ਕਲਾਂ 2 ਅਗਸਤ ( ਜਗਸੀਰ ਸਿੰਘ ਧਾਲੀਵਾਲ ਸਹਿਜੜਾ) ਪੰਜਾਬ ਸਰਕਾਰ ਵੱਲੋਂ ਕੋਰੋਨਾ ਸਥਿਤੀ ’ਚ ਸੁਧਾਰ ਦੇ ਮੱਦੇਨਜ਼ਰ ਸਕੂਲੀ ਵਿਦਿਆਰਥੀਆਂ ਬਾਰੇ ਜਾਰੀ ਹਦਾਇਤਾਂ ਅਨੁਸਾਰ ਸਾਰੀਆਂ ਜਮਾਤਾਂ ਦੇ ਵਿਦਿਆਰਥੀ ਅੱਜ ਸਕੂਲਾਂ ’ਚ ਆਏ ਕੋਵਿਡ 19 ਮਹਾਮਾਰੀ ਨੂੰ ਠੱਲ੍ਹ ਪੈਣ ਤੋਂ ਬਾਅਦ ਅੱਜ ਸੂਬੇ ਦੇ ਸਾਰੇ ਸਕੂਲ-ਕਾਲਜ ਖੋਲ੍ਹ ਦਿੱਤੇ ਗਏ ਹਨ। ਸਵੇਰੇ ਸਕੂਲ ਲੱਗਣ ਦੇ ਸਮੇਂ ਤੋਂ ਪਹਿਲਾਂ ਹੀ ਸਾਰੇ ਪ੍ਰਬੰਧ ਸਕੂਲ ਮੁਖੀਆਂ ਵੱਲੋਂ ਸੈਨੇਟਾਈਜ਼ ਕਰਨ ਅਤੇ ਸਕੂਲਾਂ ਦੀ ਸਫਾਈ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਸਨ।

ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲ ਕਲਾਂ ਦੇ ਪ੍ਰਿੰਸੀਪਲ ਮਹੇਸ਼ ਕੁਮਾਰ ਦੀ ਦੇਖ-ਰੇਖ ਹੇਠ ਬੱਚਿਆਂ ਦੀ ਆਓ ਭਗਤ ਕੀਤੀ ਗਈ ਅਤੇ ਉਨ੍ਹਾਂ ਨੂੰ ਜੀ ਆਇਆਂ ਆਖਿਆਂ ਗਿਆ। ਇਸ ਉਪਰੰਤ ਬੱਚਿਆਂ ਦੇ ਹੱਥ ਸੈਨੇਟਾਈਜ਼ ਕਰਵਾਏ ਗਏ ਤੇ ਟੈਂਪਰੇਚਰ ਵੀ ਚੈੱਕ ਕੀਤਾ ਗਿਆ। ਸਕੂਲ ਦੇ ਵਿਚ ਸਮਾਜਿਕ ਦੂਰੀ ਵੀ ਬਰਕਰਾਰ ਰੱਖਣ ਲਈ ਉਚੇਚੇ ਤੌਰ ‘ਤੇ ਪ੍ਰਬੰਧ ਕੀਤੇ ਗਏ ਸਨ। ਸਕੂਲ ਮੁਖੀ ਖ਼ੁਦ ਸਕੂਲਾਂ ਦੇ ਬਾਹਰ ਖੜ੍ਹੇ ਹੋ ਕੇ ਬੱਚਿਆਂ ਨੂੰ ਜੀ ਆਇਆਂ ਨੂੰ ਆਖਦੇ ਅਤੇ ਕੋਵਿਡ ਪ੍ਰੋਟੋਕੋਲ ਅਧੀਨ ਕੀਤੇ ਹੋਏ ਵਿਸ਼ੇਸ਼ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਦੇਖੇ ਗਏ ।

ਜਿੱਥੇ ਸਕੂਲ ਦੇ ਸਟਾਫ ਵਿਚ ਵਿਦਿਆਰਥੀਆਂ ਦੀ ਆਮਦ ਨੂੰ ਲੈ ਕੇ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਸੀ ਉਥੇ ਬੱਚਿਆਂ ਵਿੱਚ ਵੀ ਭਾਰੀ ਉਤਸ਼ਾਹ ਦੇਖਿਆ ਗਿਆ ਇਸ ਮੌਕੇ ਬੀਬੀ ਕਿਰਨਜੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲ ਕਲਾਂ ਦੇ ਚੇਅਰਮੈਨ ਜਗਸੀਰ ਸਿੰਘ ਖਾਲਸਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੰਜ ਮਹੀਨਿਆਂ ਬਾਅਦ ਦੁਬਾਰਾ ਸਕੂਲ ਖੋਲ੍ਹਣ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਿੱਖਿਆ ਮੰਤਰੀ ਤੇ ਜ਼ਿਲਾ ਸਿੱਖਿਆ ਅਫਸਰ ਸੈਕੰਡਰੀ ਸਰਬਜੀਤ ਸਿੰਘ ਤੂਰ ਅਤੇ ਜ਼ਿਲਾ ਸਿੱਖਿਆ ਅਫਸਰ ਐਲੀਮੈਂਟਰੀ ਕੁਲਵਿੰਦਰ ਸਿੰਘ ਸਰਾਏ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਿ ਤਕਰੀਬਨ ਪੰਜ ਮਹੀਨਿਆਂ ਲਈ ਬੰਦ ਰਹੇ ਸਕੂਲ ਮੁੜ ਤੋਂ ਪੂਰੀ ਤਰਾਂ ਖੁੱਲ ਗਏ ਹਨ।

Show More

Related Articles

Leave a Reply

Your email address will not be published. Required fields are marked *

Back to top button