ਚੰਡੀਗੜ੍ਹ

ਪ੍ਰਨੀਤ ਕੌਰ ਦਾ ਵੱਡਾ ਬਿਆਨ, ਪੰਜਾਬ ਕਾਂਗਰਸ ’ਚ ਜੋ ਹੋ ਰਿਹਾ ਹੈ ਉਸ ਲਈ ਨਵਜੋਤ ਸਿੱਧੂ ਹੀ ਜ਼ਿੰਮੇਵਾਰ

ਚੰਡੀਗੜ੍ਹ, 25 ਅਗਸਤ: ਪੰਜਾਬ ਕਾਂਗਰਸ ਵਿਚ ਪੈਦਾ ਹੋਈ ਬਗਾਵਤ ਨੂੰ ਲੈ ਕੇ ਲੋਕ ਸਭਾ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਵੱਡਾ ਬਿਆਨ ਦਿੱਤਾ ਹੈ। ਉਹਨਾਂ ਕਿਹਾ ਕਿ ਸਾਢੇ 4 ਸਾਲ ਤੱਕ ਪੰਜਾਬ ਕਾਂਗਰਸ ਵਿਚ ਸਭ ਕੁਝ ਠੀਕ ਚੱਲ ਰਿਹਾ ਸੀ, ਆਖਿਰਕਾਰ ਪਿਛਲੇ 2 ਮਹੀਨਿਆਂ ਵਿਚ ਅਜਿਹਾ ਕੀ ਹੋ ਗਿਆ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਲੈ ਕੇ ਲੋਕ ਸਵਾਲ ਚੁੱਕ ਰਹੇ ਹਨ।

ਸੰਸਦ ਮੈਂਬਰ ਨੇ ਕਿਹਾ ਕਿ ਜੋ ਕੁਝ ਵੀ ਕਾਂਗਰਸ ਵਿਚ ਹੋ ਰਿਹਾ ਹੈ ਉਸ ਦੇ ਲਈ ਕਿਤੇ ਨਾ ਕਿਤੇ ਨਵਜੋਤ ਸਿੰਘ ਸਿੱਧੂ ਹੀ ਜ਼ਿੰਮੇਵਾਰ ਹਨ। ਜਿਨ੍ਹਾਂ ਵਲੋਂ ਆਪਣੇ ਸਲਾਹਕਾਰਾਂ ’ਤੇ ਕੰਟਰੋਲ ਨਹੀਂ ਰੱਖਿਆ ਜਾ ਰਿਹਾ। ਉਹਨਾਂ ਕਿਹਾ ਕਿ ਕਿਸੇ ਦੇ ਕਹਿ ਦੇਣ ਨਾਲ ਮੁੱਖ ਮੰਤਰੀ ਨੂੰ ਨਹੀਂ ਬਦਲਿਆ ਜਾਵੇਗਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਕਿਸ ਨੂੰ ਬਣਾਉਣਾ ਹੈ ਜਾਂ ਨਹੀਂ, ਇਹ ਸਭ ਕਾਂਗਰਸ ਹਾਈ ਕਮਾਨ ਨੇ ਤੈਅ ਕਰਨਾ ਹੈ।

ਮੈਂਬਰ ਪ੍ਰਨੀਤ ਕੌਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਲਈ ਬਹੁਤ ਕੰਮ ਕੀਤਾ ਹੈ ਅਤੇ ਉਹਨਾਂ ਦੀ ਅਗਵਾਈ ਵਿਚ ਕਾਂਗਰਸ ਨੇ ਕਈ ਚੋਣਾਂ ਜਿੱਤੀਆਂ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਵਲੋਂ ਕੋਰੋਨਾ ਮਹਾਂਮਾਰੀ ਦੌਰਾਨ ਵੀ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਬਹੁਤ ਕੰਮ ਕੀਤਾ ਹੈ।

Show More

Related Articles

Leave a Reply

Your email address will not be published.

Back to top button