
ਚੰਡੀਗੜ੍ਹ, 1 ਸਤੰਬਰ: ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ 6 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਜਿਸ ਦੀ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਦਿੱਤੀ ਹੈ।
ਸ. ਚੀਮਾ ਨੇ ਟਵੀਟ ਕਰਦਿਆ ਲਿਖਿਆ ਕਿ ਸੁਖਬੀਰ ਬਾਦਲ ਨੇ ਜਗਮੀਤ ਸਿੰਘ ਬਰਾੜ ਨੂੰ ਮੌੜ, ਜੀਤਮਹਿੰਦਰ ਸਿੰਘ ਸਿੱਧੂ ਨੂੰ ਤਲਵੰਡੀ ਸਾਬੋ, ਸੂਬਾ ਸਿੰਘ ਨੂੰ ਜੈਤੋਂ, ਮਨਤਾਰ ਸਿੰਘ ਬਰਾੜ ਨੂੰ ਕੋਟਕਪੁਰਾ, ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੂੰ ਮੁਕਤਸਰ ਅਤੇ ਪਰਮਬੰਸ ਸਿੰਘ ਰੋਮਾਣਾ ਨੂੰ ਫਰੀਦਕੋਟ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਐਲਾਨਿਆ ਹੈ।
ਜ਼ਿਕਰਯੋਗ ਹੈ ਕਿ ਸਿਕੰਦਰ ਸਿੰਘ ਮਲੂਕਾ ਨੇ ਮੌੜ ਮੰਡੀ ਤੋਂ ਆਪਣੇ ਲਈ ਟਿਕਟ ਦੀ ਮੰਗ ਕੀਤੀ ਸੀ। ਪਰ ਸੁਖਬੀਰ ਬਾਦਲ ਵੱਲੋਂ ਉਨ੍ਹਾਂ ਨੂੰ ਨਜ਼ਰਅੰਦਾਜ਼ ਕਰਕੇ ਜਗਮੀਤ ਬਰਾੜ ਨੂੰ ਮੌੜ ਤੋਂ ਉਮੀਦਵਾਰ ਐਲਾਨ ਦਿੱਤਾ ਹੈ।