
ਚੰਡੀਗੜ੍ਹ, 18 ਸਤੰਬਰ: ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹਨਾਂ ਨੇ ਆਪਣਾ ਅਸਤੀਫ਼ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਸੋਂਪ ਦਿੱਤਾ ਹੈ।
ਸੂਤਰਾਂ ਦੁਵਾਰਾ ਖ਼ਬਰ ਮਿਲ ਰਹੀ ਹੈ ਕਿ ਕੈਪਟਨ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਵਲੋਂ ਉਹਨਾਂ ਨੂੰ ਪਾਰਟੀ ਦੇ ਮੁਖੀ ਦੇ ਅਹੁਦੇ ਦੀ ਪੇਸ਼ਕਸ਼ ਕੀਤੀ ਗਈ ਹੈ ਤੇ 2022 ਦੀਆਂ ਚੋਣਾਂ ‘ਚ ਮੁੱਖ ਮੰਤਰੀ ਦੇ ਅਹੁਦੇ ਦਾ ਉਮੀਦਵਾਰ ਬਣਾਉਣ ਲਈ ਕਿਹਾ ਹੈ।