ਚੰਡੀਗੜ੍ਹ

IAS ਅਧਿਕਾਰੀ ਈਸ਼ਾ ਕਾਲੀਆ ਨੇ ਡਿਪਟੀ ਕਮਿਸ਼ਨਰ ਐਸ.ਏ.ਐਸ. ਨਗਰ ਵਜੋਂ ਕਾਰਜਭਾਰ ਸੰਭਾਲਿਆ

ਐਸ.ਏ.ਐਸ. ਨਗਰ 21 ਸਤੰਬਰ (ਬਿਊਰੋ) ਡਾਇਰੈਕਟਰ ਜਨਰਲ ਸਕੂਲ ਸਿੱਖਿਆ ਤੋਂ ਬਦਲ ਕੇ ਐਸ.ਏ.ਐਸ ਨਗਰ ਦੇ ਨਵ ਨਿਯੁਕਤ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ76 ਵਿਖੇ ਆਪਣੇ ਦਫ਼ਤਰ ਦਾ ਕਾਰਜਭਾਰ ਸੰਭਾਲ ਲਿਆ ਗਿਆ ਹੈ।

ਇਸ ਮੌਕੇ ਉਨ੍ਹ ਵੱਲੋਂ ਸ਼ਿਕਾਇਤ ਨਿਵਾਰਨ ਤੇ ਵਿਸ਼ੇਸ਼ ਤੌਰ ਤੇ ਜ਼ੋਰ ਦਿੰਦਿਆ ਕਿਹਾ ਕਿ ਹਰੇਕ ਜ਼ਿਲ੍ਹੇ ਨੂੰ ਵੱਖਰੀ ਕਿਸਮ ਦੀ ਪਹੁੰਚ ਦੀ ਲੋੜ ਹੁੰਦੀ ਹੈ ਅਤੇ ਉਹ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਚੀਜ਼ਾਂ ਨੂੰ ਤਰਜ਼ੀਹ ਦੇ ਆਧਾਰ ਉਤੇ ਵੰਡਣਗੇ।

ਸ਼੍ਰੀਮਤੀ ਕਾਲੀਆ ਨੇ ਕਿਹਾ ਕਿ ਸਾਰੇ ਅਧਿਕਾਰੀਆਂ ਦੀ ਉਨ੍ਹਾਂ ਦੇ ਕੰਮ ਦੇ ਸੰਬੰਧ ਵਿੱਚ ਜਵਾਬਦੇਹੀ ਯਕੀਨੀ ਬਣਾਈ ਜਾਵੇਗੀ। ਇਸ ਤੋਂ ਪਹਿਲਾ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਉਨ੍ਹਾਂ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਗਾਰਡ ਆਫ ਆਨਰ ਦਿੱਤਾ ਅਤੇ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ। ਇਸ ਮੌਕੇ ਜ਼ਿਲ੍ਹੇ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

ਜ਼ਿਕਰਯੋਗ ਹੈ ਕਿ 2009 ਬੈਂਚ ਦੇ ਆਈ. ਏ. ਐਸ ਅਧਿਕਾਰੀ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਵਜੋਂ ਵਾਧੂ ਚਾਰਜ ਵੀ ਦਿੱਤਾ ਗਿਆ ਸੀ।

Show More

Related Articles

Leave a Reply

Your email address will not be published.

Back to top button