
ਚੰਡੀਗੜ੍ਹ, 28 ਸਤੰਬਰ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਮੰਤਰੀ ਮੰਡਲ ਵਿੱਚ ਵਾਧਾ ਕਰਨ ਤੇ ਵਿਭਾਗਾਂ ਦੀ ਵੰਡ ਕਾਰਨ ਤੋਂ ਬਾਅਦ ਅੱਜ ਕੈਪਟਨ ਅਮਰਿੰਦਰ ਸਿੰਘ ਆਪਣੇ ਦੋ ਦਿਨਾਂ ਦੇ ਦੌਰੇ ਲਈ ਦਿੱਲੀ ਰਵਾਨਾ ਹੋ ਗਏ ਹਨ। ਜਿੱਥੇ ਉਨ੍ਹਾਂ ਦਾ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਅਟਕਲਾਂ ਲਗਾਈਆ ਜਾ ਰਹੀਆਂ ਹਨ। ਸੂਤਰਾਂ ਅਨੁਸਾਰ, ਉਹ ਦੋ ਦਿਨਾਂ ਲਈ ਰਾਸ਼ਟਰੀ ਰਾਜਧਾਨੀ ਵਿੱਚ ਰਹਿਣਗੇ।
ਦੱਸਣਯੋਗ ਹੈ ਕਿ ਪਿਛਲੇ ਮਹੀਨੇ ਪੰਜਾਬ ਕਾਂਗਰਸ ਦੇ ਸੰਕਟ ਹੱਲ ਦੇ ਲਈ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੀ ਇਹ ਪਹਿਲੀ ਦਿੱਲੀ ਯਾਤਰਾ ਹੈ।
ਸੂਤਰਾਂ ਦੇ ਅਨੁਸਾਰ, ਕੈਪਟਨ ਆਪਣੀ ਰਿਹਾਇਸ਼ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਸਕਦੇ ਹਨ।
ਇਸ ਤੋਂ ਪਹਿਲਾਂ ਕੇਂਦਰੀ ਮੰਤਰੀ ਰਾਮਦਾਸ ਅਠਵਾਲੇ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਸੀ।