ਚੰਡੀਗੜ੍ਹਰਾਜਨੀਤੀ
Trending

ਸੁਖਬੀਰ ਸਿੰਘ ਬਾਦਲ ਸਮੇਤ ਕਈ ਅਕਾਲੀ ਆਗੂ ਗ੍ਰਿਫਤਾਰ, ਪੜ੍ਹੋ ਪੂਰੀ ਖ਼ਬਰ..

ਚੰਡੀਗੜ੍ਹ 29 ਸਤੰਬਰ: ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਗੁਰਦੁਆਰਾ ਅੰਬ ਸਾਹਿਬ ਤੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਤੱਕ ਰੋਸ ਮਾਰਚ ਕੱਢਿਆ ਗਿਆ। ਇਸ ਦੌਰਾਨ ਪੁਲਸ ਨੇ ਅਕਾਲੀ ਦਲ ਦੇ ਆਗੂਆਂ ਨੂੰ ਰਾਹ ਵਿਚ ਹੀ ਰੋਕ ਲਿਆ।

ਇਸ ਮੌਕੇ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਰਿਹਾਇਸ਼ ਵੱਲ ਮਾਰਚ ਕਰਨ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਡਾ.ਦਲਜੀਤ ਸਿੰਘ ਚੀਮਾ, ਪ੍ਰੇਮ ਸਿੰਘ ਚੰਦੂਮਾਜਰਾ ਅਤੇ ਅਕਾਲੀ ਦਲ ਦੀ ਹੋਰ ਸੀਨੀਅਰ ਲੀਡਰਸ਼ਿਪ ਸ਼ਾਮਲ ਹੈ।

ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਮੰਗ ਕੀਤੀ ਹੈ ਕਿ ‘ਭਾਰਤ ਮਾਲਾ’ ਪ੍ਰਾਜੈਕਟ ਤਹਿਤ ਸੂਬੇ ਵਿਚ ਵੱਖ- ਵੱਖ ਹਾਈਵੇ ਬਣਾਉਣ ਲਈ ਐਕਵਾਇਰ ਕੀਤੀ ਜਾ ਰਹੀ ਜ਼ਮੀਨ ਲਈ ਕਿਸਾਨਾਂ ਨੂੰ ਦਿੱਤੇ ਜਾ ਰਹੇ ਮੁਆਵਜ਼ੇ ਵਿਚ ਘੱਟ ਤੋਂ ਘੱਟ 100 ਫੀਸਦੀ ਦਾ ਵਾਧਾ ਕੀਤਾ ਜਾਵੇ।

ਇਸ ਦੇ ਸਬੰਧ ਵਿਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

Show More

Related Articles

Leave a Reply

Your email address will not be published.

Back to top button