ਚੰਡੀਗੜ੍ਹ
Trending

ਸੁਖਬੀਰ ਬਾਦਲ ਨੇ 1984 ਦੇ ਸਿੱਖ ਕਤਲੇਆਮ ਦੀ ਵਰ੍ਹੇਗੰਢ ਮੌਕੇ ਟਾਈਟਲਰ ਦੀ ‘ਕੁਲੀਨ ਟੀਮ’ ‘ਚ ਨਿਯੁਕਤੀ ਲਈ ਕਾਂਗਰਸ ਤੇ ਸੋਨੀਆ ਗਾਂਧੀ ਦੀ ਕੀਤੀ ਜ਼ੋਰਦਾਰ ਨਿਖੇਧੀ

Sukhbir Badal Strongly Criticizes Congress And Sonia Gandhi For Appointing Tytler In 'Elite Team' On The Anniversary Of 1984 Sikh Massacre.

ਬਾਦਲ ਨੇ ਨਵਜੋਤ ਸਿੱਧੂ, ਚਰਨਜੀਤ ਚੰਨੀ, ਸੁਖਜਿੰਦਰ ਰੰਧਾਵਾ ਤੇ ਸੁਨੀਲ ਜਾਖੜ ਨੂੰ ਫੈਸਲੇ ਦਾ ਵਿਰੋਧ ਕਰਨ ਦੀ ਕੀਤੀ ਅਪੀਲ

ਚੰਡੀਗੜ੍ਹ 29 ਅਕਤੂਬਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਅਕਤੂਬਰ ਨਵੰਬਰ 1984 ਵਿਚ ਹਜ਼ਾਰਾਂ ਬੇਦੋਸ਼ੇ ਸਿੱਖ ਪੁਰਸ਼ਾਂ ਤੇ ਮਹਿਲਾਵਾਂ ਦੇ ਕਤਲੇਆਮ ਦੇ ਮੁੱਖ ਦੋਸ਼ੀ ਜਗਦੀਸ਼ ਟਾਈਟਲਰ ਨੂੰ ਪਾਰਟੀ ਦੀ ‘ਕੁਲੀਨ ਕਮੇਟੀ’ ਵਿਚ ਸ਼ਾਮਲ ਕਰਨ ’ਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਜ਼ੋਰਦਾਰ ਸ਼ਬਦਾਂ ‘ਚ ਨਿਖੇਧੀ ਕੀਤੀ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਨਿਯੁਕਤੀ ਸਿੱਖ ਜ਼ਖ਼ਮਾਂ ਪ੍ਰਤੀ ਸੋਨੀਆ ਗਾਂਧੀ ਤੇ ਕਾਂਗਰਸ ਪਾਰਟੀ ਦੀ ਅਸੰਵੇਦਨਸ਼ੀਲਤਾ ਦਾ ਮੁਜ਼ਾਹਰਾ ਹੈ। ਉਨਾਂ ਕਿਹਾ ਕਿ ਇਹਨਾਂ ਲੋਕਾਂ ਨੇ ਆਪਣਾ ਫੈਸਲਾ ਹਜ਼ਾਰਾਂ ਬੇਦੋਸ਼ੇ ਸਿੱਖਾਂ ਦੇ ਕਤਲੇਆਮ ਦੀ ਵਰ੍ਹੇਗੰਢ ਮੌਕੇ ਲਿਆ ਹੈ। ਉਨਾਂ ਕਿਹਾ ਕਿ ਖਾਲਸਾ ਪੰਥ ਦੇ ਡੂੰਘੇ ਤੇ ਨਾਸੂਰ ਬਣੇ ਜ਼ਖ਼ਮਾਂ ’ਤੇ ਲੂਣ ਛਿੜਕਣ ਲਈ ਇਸ ਫੈਸਲੇ ਤੇ ਇਸਦੇ ਸਮੇਂ ਨਾਲੋਂ ਹੋਰ ਮਾੜਾ ਤਰੀਕਾ ਕੀ ਹੋ ਸਕਦਾ ਹੈ। ਇਹ ਫੈਸਲਾ ਦੁਖਾਂਤ ਦੀ 38ਵੀਂ ਵਰ੍ਹੇਗੰਢ ਦੇ ਕੁਝ ਦਿਨ ਪਹਿਲਾਂ ਹੀ ਆਇਆ ਹੈ।

ਸ. ਬਾਦਲ ਨੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚੁਣੌਤੀ ਦਿੱਤੀ ਕਿ ਉਹ ਨੈਤਿਕ ਦਲੇਰੀ ਵਿਖਾਉਂਦਿਆਂ, ਇਸ ਫੈਸਲੇ ਦਾ ਵਿਰੋਧ ਕਰਨ ਅਤੇ ਇਸ ਨੂੰ ਰੱਦ ਕਰਵਾਉਣ। ਉਨਾਂ ਕਿਹਾ ਕਿ ਵਿਅਕਤੀ ਦਾ ਚਰਿੱਤਰ ਸਮਝੌਤੇ ਦੇ ਖੁੰਝੇ ਵਿਚੋਂ ਢਹਿ ਢੇਰੀ ਹੋ ਜਾਂਦਾ ਹੈ। ਹੁਣ ਉਹ ਇਸ ਖੂੰਝੇ ਵਿਚੋਂ ਬਾਹਰ ਨਿਕਲਣ ਅਤੇ ਨੈਤਿਕ ਦਲੇਰੀ ਵਿਖਾਉਂਦਿਆਂ ਘੱਟ ਤੋਂ ਘੱਟ ਸੱਚ ਤਾਂ ਬੋਲਣ ਅਤੇ ਆਪਣੇ ਚਰਿੱਤਰ ਨੂੰ ਢਹਿ ਢੇਰੀ ਹੋਣ ਤੋਂ ਬਚਾ ਲੈਣ।

ਸ. ਬਾਦਲ ਨੇ ਕਿਹਾ ਕਿ ਟਾਈਟਲਰ ਨੂੰ ਕੁਲੀਨ ਕਮੇਟੀ ਦਾ ਸਥਾਈ ਮੈਂਬਰ ਬਣਾਉਣਾ ਬਹਾਦਰ ਤੇ ਦੇਸ਼ ਭਗਤ ਸਿੱਖ ਕੌਮ ਦਾ ਅਪਮਾਨ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਨਵਜੋਤ ਸਿੱਧੂ, ਮੁੱਖ ਮੰਤਰੀ ਚੰਨੀ, ਸੁਖਜਿੰਦਰ ਸਿੰਘ ਰੰਧਾਵਾ ਤੇ ਸੁਨੀਲ ਜਾਖੜ ਸਮੇਤ ਪੰਜਾਬ ਦੇ ਕਾਂਗਰਸੀਆਂ ਦੀ ਜ਼ਮੀਰ ਜਾਗੇਗੀ ਅਤੇ ਉਹ ਇਸ ਦੀ ਗੱਲ ਸੁਣਦਿਆਂ ਇਸ ਫੈਸਲੇ ਦਾ ਵਿਰੋਧ ਕਰਕੇ ਆਪਣਾ ਚਰਿੱਤਰ ਢਹਿ ਢੇਰੀ ਹੋਣ ਤੋਂ ਬਚਾ ਲੈਣਗੇ ?

Show More

Related Articles

Leave a Reply

Your email address will not be published.

Back to top button