ਚੰਡੀਗੜ੍ਹਮਾਲਵਾ
Trending

ਸਾਬਕਾ ਵਿਧਾਇਕ ਰਵਿੰਦਰ ਸਿੰਘ ਬੱਬਲ ਦੀ ਮੌਤ ਤੇ ਸੁਖਬੀਰ ਬਾਦਲ ਨੇ ਕੀਤਾ ਦੁਖ ਦਾ ਪ੍ਰਗਟਾਵਾ

Sukhbir Badal expresses grief over death of former MLA Ravinder Singh Bubble.

ਚੰਡੀਗੜ੍ਹ 29 ਅਕਤੂਬਰ: ਫਿਰੋਜ਼ਪੁਰ ਦੇ ਸਾਬਕਾ ਵਿਧਾਇਕ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਸ: ਰਵਿੰਦਰ ਸਿੰਘ ਸੰਧੂ ਦੀ ਡੇਂਗੂ ਨਾਲ ਮੌਤ ਹੋਣ ਤੇ ਆਕਲੈ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਸ. ਬਾਦਲ ਨੇ ਆਪਣੇ ਟਵਿੱਟਰ ਅਕਾਊਂਟ ਤੋਂ ਟਵੀਟ ਕਰਕੇ ਕਿਹਾ ਕਿ, “ਫਿਰੋਜ਼ਪੁਰ ਦੇ ਸਾਬਕਾ ਵਿਧਾਇਕ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਸ: ਰਵਿੰਦਰ ਸਿੰਘ ਸੰਧੂ ਦੇ ਦੇਹਾਂਤ ਬਾਰੇ ਜਾਣ ਕੇ ਦੁੱਖ ਹੋਇਆ। ਅਕਾਲ ਪੁਰਖ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਇਸ ਦੁੱਖ ਦੀ ਘੜੀ ਵਿੱਚ ਦੁਖੀ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।”

ਜ਼ਿਕਰਯੋਗ ਹੈ ਕਿ ਸ: ਰਵਿੰਦਰ ਸਿੰਘ ਸੰਧੂ ਨੂੰ ਡੇਂਗੂ ਹੋਣ ਤੋਂ ਬਾਅਦ ਉਨ੍ਹਾਂ ਦਾ ਇਲਾਜ ਫੋਰਟਿਸ ਮੋਹਾਲੀ ਵਿਖੇ ਕੀਤਾ ਜਾ ਰਿਹਾ ਸੀ। ਜਿਥੇ ਇਲਾਜ ਦੌਰਾਨ ਅੱਜ ਬਾਅਦ ਦੁਪਹਿਰ ਉਨ੍ਹਾਂ ਆਖ਼ਰੀ ਸਾਹ ਲਿਆ।

Show More

Related Articles

Leave a Reply

Your email address will not be published.

Back to top button