ਚੰਡੀਗੜ੍ਹ
Trending

ਏ.ਪੀ.ਐਸ. ਦਿਓਲ ਨੇ ਪੰਜਾਬ ਐਡਵੋਕੇਟ ਜਨਰਲ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

APS Deol resigns as Punjab Advocate General.

ਨਵਜੋਤ ਸਿੱਧੂ ਵਲੋਂ ਐਡਵੋਕੇਟ ਜਨਰਲ ਏ.ਪੀ.ਐੱਸ. ਦਿਓਲ ਦੀ ਨਿਯੁਕਤੀ ‘ਤੇ ਚੁੱਕੇ ਗਏ ਸਨ ਸਵਾਲ

ਚੰਡੀਗੜ੍ਹ 1 ਨਵੰਬਰ: ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਵਲੋਂ ਇੱਕ ਮਹੀਨਾ ਪਹਿਲਾ ਐਡਵੋਕੇਟ-ਜਨਰਲ ਨਿਯੁਕਤ ਕੀਤੇ ਗਏ ਐਡਵੋਕੇਟ ਅਮਰਪ੍ਰੀਤ ਸਿੰਘ (ਏਪੀਐਸ) ਦਿਓਲ ਨੇ ਅੱਜ ਅਸਤੀਫਾ ਦੇ ਦਿੱਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸ. ਦਿਓਲ ਨੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕਰਕੇ ਅਸਤੀਫਾ ਦਿੱਤਾ ਹੈ।

ਹਾਲੇ ਤੱਕ ਪੰਜਾਬ ਸਰਕਾਰ ਵਲੋਂ ਏ.ਪੀ.ਐੱਸ. ਦੇ ਦਿੱਤੇ ਗਏ ਅਸਤੀਫ਼ੇ ਨੂੰ ਸਵੀਕਾਰ ਕੀਤਾ ਗਿਆ ਹੈ ਜਾਂ ਨਹੀਂ, ਇਸ ਬਾਰੇ ਅਜੇ ਕਿਸੇ ਤਰ੍ਹਾਂ ਦੀ ਪੁਸ਼ਟੀ ਨਹੀਂ ਹੋਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਐਡਵੋਕੇਟ ਜਨਰਲ ਏ.ਪੀ.ਐੱਸ. ਦਿਓਲ ਦੀ ਨਿਯੁਕਤੀ ਤੇ ‘ਤੇ ਸਵਾਲ ਖੜ੍ਹੇ ਕੀਤੇ ਜਾ ਰਹੇ ਸਨ। ਜਿਸ ਦੇ ਚਲਦਿਆਂ ਸਿੱਧੂ ਵਲੋਂ ਪੰਜਾਬ ਕਾਂਗਰਸ ਦੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਵੀ ਦੇ ਦਿੱਤਾ ਗਿਆ ਸੀ।

Show More

Related Articles

Leave a Reply

Your email address will not be published. Required fields are marked *

Back to top button