ਚੰਡੀਗੜ੍ਹ
Trending
ਮੁੱਖ ਮੰਤਰੀ ਚੰਨੀ ਨੇ ਬਿਜਲੀ ਦਰਾਂ ਵਿਚ 3 ਰੁਪਏ ਪ੍ਰਤੀ ਯੁਨਿਟ ਕਟੌਤੀ ਦਾ ਕੀਤਾ ਐਲਾਨ
Chief Minister Punjab Charanjeet Channi announces Rs 3 per unit cut in power tariff

ਚੰਡੀਗੜ੍ਹ, 1 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬਿਜਲੀ ਦਰਾਂ ਵਿਚ 3 ਰੁਪਏ ਪ੍ਰਤੀ ਯੂਨਿਟ ਕਟੌਤੀ ਦਾ ਐਲਾਨ ਕੀਤਾ ਹੈ।
ਸ. ਚੰਨੀ ਨੇ ਦੱਸਿਆ ਕਿ 100 ਯੂਨਿਟ ਤੱਕ 4 ਰੁਪਏ 19 ਪੈਸੇ ਤੋਂ ਘਟਾਕੇ 1 ਰੁਪਏ 19 ਪੈਸੇ, 300 ਯੁਨਿਟ ਤੱਕ 7 ਰੁਪਏ ਦੀ ਥਾਂ 4 ਰੁਪਏ ਅਤੇ ਹੋਰ ਸਲੈਬਾਂ ਵਿਚ ਵੀ ਇਸੇ ਤਰੀਕੇ 3ਰੁਪਏ ਦੀ ਕਟੌਤੀ ਕੀਤੀ ਜਾ ਰਹੀ ਹੈ। ਇਹ ਦਰਾਂ ਅੱਜ ਤੋਂ ਲਾਗੂ ਹੋਣਗੀਆਂ।
ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਖਪਤਕਾਰਾਂ ਨੂੰ ਇਹ ਲਾਭ ਦੇਣ ਨਾਲ ਪੰਜਾਬ ਸਰਕਾਰ ’ਤੇ ਹਰ ਸਾਲ 3316 ਕਰੋੜ ਰੁਪਏ ਦਾ ਵਾਧੂ ਬੋਝ ਪਵੇਗਾ। ਉਨ੍ਹਾਂ ਕਿਹਾ ਕੇ ਇਹ ਸਹੂਲਤ 7 ਕਿਲੋਵਾਟ ਤੱਕ ਲੋਡ ਵਾਲੇ ਸਿਰਫ ਘਰੇਲੂ ਖਪਤਕਾਰਾਂ ਲਈ ਹੋਵੇਗੀ।