ਚੰਡੀਗੜ੍ਹ

ਤਿਉਹਾਰਾਂ ਮੌਕੇ ਵੇਰਕਾ ਉਤਪਾਦਾਂ ਦੀ ਵਧਦੀ ਮੰਗ ਨੂੰ ਪੂਰਾ ਕਰਨ ਲਈ ਮਿਲਕਫੈੱਡ ਪੂਰੀ ਤਰ੍ਹਾਂ ਤਿਆਰ: ਰੰਧਾਵਾ

Milkfed ready to meet growing demand for Verka products during festivals: Randhawa

ਉਪ ਮੁੱਖ ਮੰਤਰੀ ਨੇ ਮੁਹਾਲੀ ਵੇਰਕਾ ਪਲਾਂਟ ਦਾ ਦੌਰਾ ਕਰਕੇ ਕੰਮ ਦਾ ਜਾਇਜ਼ਾ ਲਿਆ

ਚੰਡੀਗੜ੍ਹ 1 ਨਵੰਬਰ: ਤਿਉਹਾਰਾਂ ਮੌਕੇ ਵੇਰਕਾ ਉਤਪਾਦਾਂ ਦੀ ਵਧਦੀ ਮੰਗ ਨੂੰ ਪੂਰਾ ਕਰਨ ਲਈ ਮਿਲਕਫੈਡ ਪੂਰੀ ਤਰ੍ਹਾਂ ਤਿਆਰ ਹੈ। ਇਹ ਗੱਲ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਮੁਹਾਲੀ ਵੇਰਕਾ ਪਲਾਂਟ ਵਿਖੇ ਕੰਮ ਦਾ ਜਾਇਜ਼ਾ ਲੈਣ ਮੌਕੇ ਕਹੀ। ਸ. ਰੰਧਾਵਾ ਜਿਨ੍ਹਾਂ ਕੋਲ ਸਹਿਕਾਰਤਾ ਵਿਭਾਗ ਹੈ, ਨੇ ਵੇਰਕਾ ਪਲਾਂਟ ਵਿਖੇ ਦੁੱਧ ਦੀ ਪ੍ਰਾਸੈਸਿੰਗ, ਦੇਸੀ ਘਿਓ ਅਤੇ ਪਨੀਰ ਦੇ ਉਤਪਾਦਨ ਖ਼ੁਦ ਦੇਖਿਆ ਅਤੇ ਗੁਣਵੱਤਾ ਦੇ ਮਿਆਰਾਂ ਉਤੇ ਤਸੱਲੀ ਪ੍ਰਗਟਾਈ।

ਸ. ਰੰਧਾਵਾ ਨੇ ਕਿਹਾ ਕਿ ਮਿਲਕਫੈਡ ਆਪਣੀ ਸ਼ੁੱਧਤਾ ਲਈ ਜਾਣਿਆ ਜਾਂਦਾ ਹੈ। ਇਸੇ ਲਈ ਤਿਉਹਾਰਾਂ ਦੇ ਸੀਜ਼ਨ ਮੌਕੇ ਵੇਰਕਾ ਉਤਪਾਦਾਂ ਦੀ ਮੰਗ ਵਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਮੰਗ ਨੂੰ ਪੂਰੀ ਕਰਨ ਲਈ ਮਿਲਕਫੈੱਡ ਵੱਲੋਂ ਸਾਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮਿਲਕਫੈੱਡ ਦੇ ਉਤਪਾਦਾਂ ਦੀ ਕਿਸਮ ਵੀ ਗਾਹਕਾਂ ਨੂੰ ਖਿੱਚਦੀ ਹੈ।

ਉਪ ਮੁੱਖ ਮੰਤਰੀ ਨੇ ਸੁਚਾਰੂ ਪ੍ਰਬੰਧਾਂ ਉਤੇ ਤਸੱਲੀ ਜ਼ਾਹਰ ਕੀਤੀ ਅਤੇ ਸਟਾਫ਼ ਦੀ ਹੌਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਸਹਿਕਾਰੀ ਅਦਾਰਿਆਂ ਦੀ ਮਜ਼ਬੂਤੀ ਨਾਲ ਕਿਸਾਨੀ ਅਤੇ ਦੁੱਧ ਉਤਪਾਦਕਾਂ ਦੀ ਆਰਥਿਕਤਾ ਵੀ ਤਕੜੀ ਹੋਵੇਗੀ। ਇਸ ਮੌਕੇ ਉਪ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਵਰੁਣ ਰੂਜ਼ਮ ਵੀ ਹਾਜ਼ਰ ਸਨ।

Show More

Related Articles

Leave a Reply

Your email address will not be published. Required fields are marked *

Back to top button