ਚੰਡੀਗੜ੍ਹਰਾਜਨੀਤੀ
Trending

ਐਡਵੋਕੇਟ ਜਨਰਲ ਦੇ ਅਸਤੀਫੇ ‘ਤੇ ਭਾਜਪਾ ਦਾ ਹਮਲਾ ਕਿਹਾ, “ਕਾਂਗਰਸ ਦੀ ਅੰਦਰੂਨੀ ਲੜਾਈ ਦਾ ਨਤੀਜਾ”

On Advocate General's resignation, BJP says "Congress is the result of infighting"

ਚੰਡੀਗੜ੍ਹ, 1 ਨਵੰਬਰ: ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਵਿਅੰਗ ਕਰਦਿਆਂ ਕਿਹਾ ਕਿ ਅੱਜ ਕਾਂਗਰਸ ਆਪਣੇ ਆਪ ਨੂੰ ਖਤਮ ਕਰਨ ਦੇ ਮੋਰਚੇ ‘ਤੇ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਚਾਲੇ ਚੱਲ ਰਹੀ ਖਿੱਚੋਤਾਣ, ਇਸ ਹੱਦ ਤੱਕ ਪਹੁੰਚ ਗਈ ਹੈ ਕਿ ਐਡਵੋਕੇਟ ਜਨਰਲ ਨੇ ਆਪਣੀ ਨਿਯੁਕਤੀ ਦੇ ਕੁਝ ਹਫ਼ਤਿਆਂ ਦੇ ਅੰਦਰ ਅਸਤੀਫ਼ਾ ਦੇ ਦਿੱਤਾ ਹੈ।

ਸੂਬਾ ਪ੍ਰਧਾਨ ਸ਼ਰਮਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਐਡਵੋਕੇਟ ਜਨਰਲ ਏ.ਪੀ.ਐਸ. ਦਿਓਲ ਅਤੇ ਪੁਲਿਸ ਦੇ ਡਾਇਰੈਕਟਰ ਜਨਰਲ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਨਿਯੁਕਤੀ ਦੇ ਵਿਰੋਧ ਵਿੱਚ ਅਸਤੀਫ਼ਾ ਦੇ ਦਿੱਤਾ ਸੀ ਅਤੇ ਕਿਹਾ ਸੀ ਕਿ ਦੋਵੇਂ ਬੇਅਦਬੀ ਮਾਮਲੇ ਵਿਚ ਸ਼ਾਮਲ ਲੋਕਾਂ ਦਾ ਬਚਾਅ ਕਰ ਰਹੇ ਹਨ। ਹਾਲਾਂਕਿ ਦੋਵੇਂ ਨਿਯੁਕਤੀਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਅਧਿਕਾਰ ਵਿੱਚ ਹਨ, ਪਰ ਨਵਜੋਤ ਸਿੱਧੂ ਨੇ ਕਾਂਗਰਸ ਹਾਈਕਮਾਂਡ ਨਾਲ ਮੁਲਾਕਾਤ ਕੀਤੀ ਅਤੇ ਨਿਯੁਕਤੀਆਂ ਨੂੰ “ਵਿਵਾਦਤ” ਕਰਾਰ ਦਿੰਦੇ ਹੋਏ ਵਿਰੋਧ ਜਤਾਇਆ ਸੀ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਅੰਦਰੂਨੀ ਕਲੇਸ਼ ਦਿਨੋਂ-ਦਿਨ ਵਧਦਾ ਜਾ ਰਿਹਾ ਹੈ ਅਤੇ ਇਸ ਕਾਰਨ ਸੂਬੇ ਦੇ ਲੋਕਾਂ ਦਾ ਨੁਕਸਾਨ ਹੋ ਰਿਹਾ ਹੈ। ਮੁੱਖ ਮੰਤਰੀ ਚੰਨੀ ਅਤੇ ਨਵਜੋਤ ਸਿੱਧੂ ਵਿਚਾਲੇ ਸੱਤਾ ਸੰਘਰਸ਼ ਮਜ਼ਾਕ ਬਣ ਗਿਆ ਹੈ। ਸੂਬਾ ਪ੍ਰਧਾਨ ਨੇ ਕਿਹਾ ਕਿ ਸੂਬੇ ਦੇ ਲੋਕ ਭਾਜਪਾ ਨੂੰ ਸੂਬੇ ਅਤੇ ਇਸ ਦੇ ਵਿਕਾਸ ਲਈ ਬਦਲ ਵਜੋਂ ਦੇਖ ਰਹੇ ਹਨ ਅਤੇ ਸੂਬੇ ਦੀ ਵਾਗਡੋਰ ਭਾਜਪਾ ਦੇ ਹੱਥਾਂ ‘ਚ ਦੇਣ ਦਾ ਮਨ ਬਣਾ ਚੁੱਕੇ ਹਨ।

Show More

Related Articles

Leave a Reply

Your email address will not be published. Required fields are marked *

Back to top button