ਚੰਡੀਗੜ੍ਹਰਾਜਨੀਤੀ

ਰਾਣਾ ਗੁਰਜੀਤ ਵੱਲੋਂ ਸਿੰਚਾਈ ਲਈ ਧਰਤੀ ਹੇਠ ਪਾਈਪ ਲਾਈਨ ਵਿਛਾਉਣ ਲਈ 10 ਕਰੋੜ ਰੁਪਏ ਜਾਰੀ ਕਰਨ ਦੇ ਨਿਰਦੇਸ਼

Rana Gurjeet directed to release Rs. 10 crore for laying underground pipeline for irrigation.

ਆਰ.ਕੇ.ਵੀ.ਵਾਈ. ਲਈ 95.78 ਕਰੋੜ ਰੁਪਏ ਅਤੇ ਸੀਡੀਪੀ ਲਈ 7.58 ਕਰੋੜ ਦੀ ਰਾਸ਼ੀ ਸ਼ਾਮਲ

ਚੰਡੀਗੜ੍ਹ 1 ਨਵੰਬਰ: ਸੂਬੇ ਵਿੱਚ ਸਿੰਚਾਈ ਲਈ ਧਰਤੀ ਹੇਠ ਪਾਈਪ ਲਾਈਨ ਵਿਛਾਉਣ ਵਾਸਤੇ ਕਿਸਾਨਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਮੱਦੇਨਜ਼ਰ ਬਾਗਬਾਨੀ, ਭੂਮੀ ਅਤੇ ਜਲ ਸੰਭਾਲ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਅੱਜ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ, ਪੰਜਾਬ ਨੂੰ ਆਰ.ਕੇ.ਵੀ.ਵਾਈ ਅਤੇ ਸੀ.ਡੀ.ਪੀ. ਅਧੀਨ ਸਿੰਚਾਈ ਲਈ ਧਰਤੀ ਹੇਠ ਪਾਈਪ ਲਾਈਨ ਵਿਛਾਉਣ ਲਈ ਪ੍ਰਵਾਨਿਤ ਪ੍ਰੋਜੈਕਟਾਂ ਨੂੰ ਤੁਰੰਤ ਲਾਗੂ ਕਰਨ ਲਈ ਚੀਫ਼ ਕੰਜ਼ਰਵੇਟਰ ਆਫ਼ ਸੁਆਇਲ, ਪੰਜਾਬ ਨੂੰ 10 ਕਰੋੜ ਰੁਪਏ ਜਾਰੀ ਕਰਨ ਦੇ ਨਿਰਦੇਸ਼ ਦਿੱਤੇ।

ਅੱਜ ਇੱਥੇ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਵਿੱਤ ਕਮਿਸ਼ਨਰ (ਖੇਤੀਬਾੜੀ) ਰਾਹੀਂ ਵਿੱਤ ਵਿਭਾਗ ਦੇ ਵਿਚਾਰ ਲਈ ਆਰਕੇਵੀਵਾਈ ਅਤੇ ਸੀਡੀਪੀ ਫੰਡਾਂ ਨੂੰ ਤੁਰੰਤ ਜਾਰੀ ਕਰਨ ਲਈ ਪ੍ਰਸਤਾਵ ਪੇਸ਼ ਕਰਨ। ਉਨ੍ਹਾਂ ਕਿਹਾ ਕਿ ਭੂਮੀ ਅਤੇ ਜਲ ਸੰਭਾਲ ਵਿਭਾਗ ਦੇ ਪ੍ਰਵਾਨਿਤ ਪ੍ਰਾਜੈਕਟਾਂ ਲਈ ਬਕਾਇਆ ਫੰਡ ਵੀ ਜਲਦ ਤੋਂ ਜਲਦ ਜਾਰੀ ਕੀਤੇ ਜਾਣਗੇ। ਮੰਤਰੀ ਨੇ ਹਦਾਇਤ ਕੀਤੀ ਕਿ ਸੂਬੇ ਵਿੱਚ ਬੁਨਿਆਦੀ ਢਾਂਚੇ ਦੇ ਨਿਰਮਾਣ ਲਈ ਆਰ.ਕੇ.ਵੀ.ਵਾਈ./ਸੀ.ਡੀ.ਪੀ. ਤਹਿਤ ਪ੍ਰਵਾਨਿਤ ਬਾਗਬਾਨੀ ਪ੍ਰਾਜੈਕਟ ਨੂੰ ਪ੍ਰਮੁੱਖ ਤਰਜੀਹ ਦਿੱਤੀ ਜਾਵੇ ਅਤੇ ਇਸ ਲਈ ਲੋੜੀਂਦੇ ਫੰਡ ਬਾਗਬਾਨੀ ਵਿਭਾਗ ਨੂੰ ਜਾਰੀ ਕੀਤੇ ਜਾਣ।

ਰਾਜੇਸ਼ ਵਸ਼ਿਸ਼ਟ, ਚੀਫ਼ ਕੰਜ਼ਰਵੇਟਰ ਆਫ਼ ਸੁਆਇਲ, ਪੰਜਾਬ ਨੇ ਮੰਤਰੀ ਨੂੰ ਦੱਸਿਆ ਕਿ ਭੂਮੀ ਅਤੇ ਜਲ ਸੰਭਾਲ ਵਿਭਾਗ 2007-08 ਤੋਂ ਸੂਬਾ ਪੱਧਰੀ ਪ੍ਰਵਾਨਗੀ ਕਮੇਟੀ (ਐਸਐਲਐਸਸੀ) ਵੱਲੋਂ ਸਿੰਚਾਈ ਲਈ ਧਰਤੀ ਹੇਠਾਂ ਪਾਈਪ ਲਾਈਨ ਵਿਛਾਉਣ ਸਬੰਧੀ ਵੱਖ-ਵੱਖ ਪ੍ਰਵਾਨਿਤ ਪ੍ਰਾਜੈਕਟਾਂ ਨੂੰ ਲਾਗੂ ਕਰਨ ਲਈ ਕਿਸਾਨਾਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾ ਰਿਹਾ ਹੈ। ਉਹਨਾਂ ਅੱਗੇ ਦੱਸਿਆ ਕਿ ਕੁੱਲ 103.36 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾਣੀ ਹੈ ਜਿਸ ਵਿੱਚ ਆਰ.ਕੇ.ਵੀ.ਵਾਈ. ਲਈ 95.78 ਕਰੋੜ ਰੁਪਏ ਅਤੇ ਸੀਡੀਪੀ ਲਈ 7.58 ਕਰੋੜ ਦੀ ਰਾਸ਼ੀ ਸ਼ਾਮਲ ਹੈ।

Show More

Related Articles

Leave a Reply

Your email address will not be published.

Back to top button