ਚੰਡੀਗੜ੍ਹ

ਸਿੱਖਿਆ ਮੰਤਰੀ ਪ੍ਰਗਟ ਸਿੰਘ ਨੇ ਡੀ.ਪੀ.ਈ.(ਕਾਲਜਾਂ) ਦਫਤਰ ਦੀ ਕੀਤੀ ਅਚਨਚੇਤੀ ਚੈਕਿੰਗ

Education Minister Pargat Singh conducts spot check of DPE (Colleges) office.

ਚੰਡੀਗੜ 2 ਨਵੰਬਰ: ਪੰਜਾਬ ਦੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪ੍ਰਗਟ ਸਿੰਘ ਨੇ ਮੁਹਾਲੀ ਸਥਿਤ ਸਿੱਖਿਆ ਭਵਨ ਵਿਖੇ ਡੀ.ਪੀ.ਈ.(ਕਾਲਜਾਂ) ਮੁੱਖ ਦਫਤਰ ਦੀ ਅਚਨਚੇਤੀ ਚੈਕਿੰਗ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਨੇ ਮੁੱਖ ਦਫਤਰ ਦੀਆਂ ਬਰਾਂਚਾਂ ਵਿੱਚ ਖੁਦ ਜਾ ਕੇ ਕੰਮ ਬਾਰੇ ਜਾਣਕਾਰੀ ਲਈ ਅਤੇ ਵੱਖ-ਵੱਖ ਸੀਟਾਂ ਉਤੇ ਹੁੰਦੇ ਕੰਮਾਂ ਦੀ ਸਥਿਤੀ ਬਾਰੇ ਪਤਾ ਕੀਤਾ। ਸਿੱਖਿਆ ਮੰਤਰੀ ਵਲੋਂ ਦਫਤਰਾਂ ਵਿੱਚ ਸਟਾਫ ਦੀ ਹਾਜ਼ਰੀ ਵੀ ਦੇਖੀ ਅਤੇ ਗੈਰ ਹਾਜ਼ਰ ਕਰਮਚਾਰੀਆਂ ਨੂੰ ਤਾੜਨਾ ਕਰਨ ਦੀਆ ਹਿਦਾਇਤਾਂ ਵੀ ਦਿੱਤੀਆਂ।

ਸ. ਪ੍ਰਗਟ ਸਿੰਘ ਨੇ ਕਿਹਾ ਕਿ ਆਮ ਲੋਕਾਂ ਨੂੰ ਮਿਲਦੇ ਸਮੇਂ ਉਨਾਂ ਦੇ ਧਿਆਨ ਵਿੱਚ ਆਇਆ ਹੈ ਕਿ ਮੁੱਖ ਦਫਤਰ ਵਿੱਚ ਸਬੰਧਤ ਕੰਮ ਅਕਸਰ ਲਟਕ ਜਾਂਦੇ ਹਨ। ਜਿਸ ਦਾ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਕੋਈ ਵੀ ਕੰਮ ਬਿਨ੍ਹਾਂ ਕਰਨ ਤੋਂ ਲੰਬਿਤ ਰੱਖਿਆ ਗਿਆ ਤਾਂ ਸਬੰਧਤ ਕਰਮਚਾਰੀ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ। ਸ. ਸਿੰਘ ਵਲੋਂ ਤੈਅ ਸਮੇਂ ਅੰਦਰ ਸੇਵਾਵਾਂ ਦੇਣ ਲਈ ਕਿਹਾ।

ਇਸ ਮੌਕੇ ਸਟਾਫ ਨਾਲ ਗੱਲਬਾਤ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਕਿਸੇ ਵੀ ਕੰਮ ਵਿੱਚ ਦਿੱਕਤ ਨਹੀਂ ਆਉਣੀ ਚਾਹੀਦੀ ਅਤੇ ਪਾਰਦਰਸ਼ਤਾ ਤੇ ਸਾਫ-ਸੁਥਰਾ ਪ੍ਰਸ਼ਾਸਨ ਦੇਣਾ ਯਕੀਨੀ ਬਣਾਇਆ ਜਾਵੇ। ਉਨਾਂ ਕਿਹਾ ਕਿ ਅਨੁਸਾਸ਼ਣਹੀਣਤਾ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਉਨਾਂ ਵਲੋਂ ਐਨ.ਸੀ.ਸੀ. ਵਿੰਗ ਵਿਖੇ ਕਾਲਜਾਂ ਵਿੱਚ ਐਨ.ਸੀ.ਸੀ.ਕੈਡਿਟਾਂ ਅਤੇ ਇਸ ਦੀਆਂ ਗਤੀਵਿਧੀਆਂ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ ਗਈ।

Show More

Related Articles

Leave a Reply

Your email address will not be published. Required fields are marked *

Back to top button