
ਚੰਡੀਗੜ੍ਹ 3 ਨਵੰਬਰ: ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਪ੍ਰਮੁੱਖ ਸਲਾਹਕਾਰ ਮੁਹੰਮਦ ਮੁਸਤਫ਼ਾ ਨੇ ਇੱਕ ਵਾਰੀ ਫਿਰ ਤੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਵਿੰਨ੍ਹਿਆ ਹੈ।
ਮੁਹੰਮਦ ਮੁਸਤਫ਼ਾ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਇਕ ਪੋਸਟ ਸਾਂਝੀ ਕੀਤੀ ਹੈ, ਜਿਸ ਵਿਚ ਉਨ੍ਹਾਂ ਨੇ ਇਸ ਗੱਲ ਦਾ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਡੀਜੀਪੀ ਕਿਉਂ ਨਹੀਂ ਨਿਯੁਕਤ ਕੀਤਾ। ਆਪਣੀ ਇਸ ਪੋਸਟ ਵਿਚ ਉਨ੍ਹਾਂ ਵਲੋਂ ਕਈ ਹੋਰ ਗੱਲਾਂ ਦਾ ਵੀ ਖੁੱਲ੍ਹ ਕੇ ਜ਼ਿਕਰ ਕੀਤਾ ਗਿਆ ਹੈ।