ਚੰਡੀਗੜ੍ਹ
Trending
ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਚੋਣਾਂ ਲਈ 3 ਹੋਰ ਉਮੀਦਵਾਰਾਂ ਦਾ ਐਲਾਨ
Shiromani Akali Dal announces 3 more candidates for Assembly elections.

ਚੰਡੀਗੜ੍ਹ 13 ਨਵੰਬਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਅੱਜ 3 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਬਲਾਚੌਰ ਤੋਂ ਸੁਨੀਤਾ ਚੌਧਰੀ, ਪਟਿਆਲਾ ਦਿਹਾਤੀ ਤੋਂ ਜਸਪਾਲ ਸਿੰਘ ਬਿਟੂ ਚੱਠਾ ਅਤੇ ਸ਼ਾਹਕੋਟ ਵਿਧਾਨ ਸਭਾ ਹਲਕੇ ਤੋਂ ਅਕਾਲੀ ਆਗੂ ਜੱਥੇਦਾਰ ਅਜੀਤ ਸਿੰਘ ਕੋਹਾੜ ਦੇ ਪੋਤਰੇ ਨੌਜਵਾਨ ਆਗੂ ਬਚਿੱਤਰ ਸਿੰਘ ਕੋਹਾੜ ਨੂੰ ਪਾਰਟੀ ਉਮੀਦਵਾਰ ਐਲਾਨ ਕੀਤਾ ਹੈ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਹੁਣ ਤੱਕ ਕੁੱਲ 83 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ।