ਚੰਡੀਗੜ੍ਹ
Trending
ਪੰਜਾਬ ਦੀਆਂ 32 ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਦਾ ਵਫ਼ਦ ਮੁੱਖ ਮੰਤਰੀ ਚੰਨੀ ਨਾਲ ਕਰੇਗਾ ਮੀਟਿੰਗ
A delegation of representatives of 32 farmers unions of Punjab will meet Chief Minister Channi.

ਚੰਡੀਗੜ੍ਹ, 16 ਨਵੰਬਰ (ਦ ਪੰਜਾਬ ਟੁਡੇ ਬਿਊਰੋ) ਪੰਜਾਬ ਦੀਆਂ 32 ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਦਾ ਇੱਕ ਵਫ਼ਦ ਕੱਲ 17 ਨਵੰਬਰ ਨੂੰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਕਰੀਬ 11 ਵਜੇ ਮੀਟਿੰਗ ਕਰਨ ਲਈ ਪਹੁੰਚੇਗਾ।
ਇਸ ਉਪਰੰਤ ਪੰਜਾਬ-ਭਵਨ ਦੇ ਬਾਹਰ ਕਿਸਾਨਾਂ-ਆਗੂਆਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਬਰੀਫਿੰਗ ਨਹੀਂ ਹੋਵੇਗੀ। ਕਿਸਾਨ-ਜਥੇਬੰਦੀਆਂ ਵੱਲੋਂ ਕਿਸਾਨ-ਭਵਨ ‘ਚ ਕਰੀਬ 4 ਵਜੇ ਪ੍ਰੈੱਸ-ਕਾਨਫਰੰਸ ਕੀਤੀ ਜਾਵੇਗੀ ਤੇ ਆਪਣੇ ਅਗਲੇ ਪ੍ਰੋਗਰਾਮ ਦੀ ਜਾਣਕਾਰੀ ਪ੍ਰੈਸ ਨਾਲ ਸਾਂਝੀ ਕੀਤੀ ਜਾਵੇਗੀ।