
ਚੰਡੀਗੜ੍ਹ 15 ਦਸੰਬਰ (ਦ ਪੰਜਾਬ ਟੁਡੇ ਬਿਊਰੋ) ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਅੱਜ ਆਪਣੇ ਟਵਿੱਟਰ ਅਕਾਊਂਟ ਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨਾਲ ਮੁਲਾਕਾਤ ਦੀ ਇੱਕ ਤਸਵੀਰ ਸਾਂਝੀ ਕੀਤੀ ਗਈ। ਜਿਸ ਤੋਂ ਬਾਅਦ ਚਰਚਾ ਤੇਜ਼ ਹੋ ਗਈ ਹੈ ਕਿ ਸਾਬਕਾ ਕ੍ਰਿਕਟਰ ਖਿਡਾਰੀ ਹਰਭਜਨ ਸਿੰਘ ਵੀ ਕਾਂਗਰਸ ‘ਚ ਸ਼ਾਮਲ ਹੋ ਸਕਦੇ ਹਨ।
ਇਸ ਤੋਂ ਪਹਿਲਾ ਨਵਜੋਤ ਸਿੱਧੂ ਨੇ ਆਪਣੇ ਟਵਿਟਰ ਅਕਾਊਂਟ ‘ਤੇ ਤਸਵੀਰ ਸਾਂਝੀ ਗਈ। ਜਿਸ ਤੇ ਸਿੱਧੂ ਨੇ ਕੈਪਸ਼ਨ ਵਿਚ ਲਿਖਿਆ- “ਸੰਭਾਵਨਾਵਾਂ ਨਾਲ ਭਰੀ ਤਸਵੀਰ …. ਭੱਜੀ ਦੇ ਨਾਲ…।”
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਸੋਸ਼ਲ ਮੀਡੀਆ ਉਤੇ ਹਰਭਜਨ ਸਿੰਘ ਦੇ ਸਿਆਸਤ ਵਿਚ ਆਉਣ ਦੀ ਚਰਚਾ ਚੱਲੀ ਸੀ। ਪਰ ਉਸਤੋਂ ਬਾਅਦ ਸਾਬਕਾ ਕ੍ਰਿਕਟਰ ਨੇ ਇਨ੍ਹਾਂ ਖਬਰਾਂ ਦਾ ਖੰਡਨ ਕਰ ਦਿੱਤਾ ਸੀ। ਹੁਣ ਸਿੱਧੂ ਵੱਲੋਂ ਸ਼ੇਅਰ ਕੀਤੀ ਗਈ ਤਸਵੀਰ ਸਾਫ ਇਸ਼ਾਰਾ ਕਰ ਰਹੀ ਹੈ ਕਿ ਇਸ ਪਾਸੇ ਗੱਲ਼ ਅੱਗੇ ਵੱਧ ਰਹੀ ਹੈ।