ਵਿਧਾਨ ਸਭਾ ਚੋਣਾਂ 2022: ਕਾਂਗਰਸ ਨੇ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ, ਦੇਖੋ ਕਿਸ ਨੂੰ ਮਿਲੀ ਟਿਕਟ ਤੇ ਕਿਸ ਦੀ ਹੋਈ ਛੁੱਟੀ…
Assembly Elections 2022: Congress Releases List Of Candidates, See Who Received Tickets And Whose Leave...

ਚੰਡੀਗੜ੍ਹ, 15 ਜਨਵਰੀ (ਦ ਪੰਜਾਬ ਟੁਡੇ ਬਿਊਰੋ) ਪੰਜਾਬ ਕਾਂਗਰਸ ਨੇ ਵਿਧਾਨ ਸਭਾ ਚੋਣਾਂ 2022 ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਕਾਂਗਰਸ ਨੇ ਆਪਣੀ ਪਹਿਲੀ ਸੂਚੀ ਵਿੱਚ 86 ਸੀਟਾਂ ‘ਤੇ ਉਮੀਦਵਾਰ ਐਲਾਨ ਕੀਤੇ ਹਨ।
ਪਾਰਟੀ ਵਲੋਂ ਜਾਰੀ ਕੀਤੀ ਗਈ ਸੂਚੀ ਅਨੁਸਾਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚਮਕੌਰ ਸਾਹਿਬ, ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਅੰਮ੍ਰਿਤਸਰ ਪੂਰਬ, ਪ੍ਰਤਾਪ ਸਿੰਘ ਬਾਜਵਾ ਕਾਦੀਆਂ ਅਤੇ ਬਲਬੀਰ ਸਿੰਘ ਸਿੱਧੂ ਨੂੰ ਮੋਹਾਲੀ ਤੋਂ ਉਮੀਦਵਾਰ ਐਲਾਨ ਕੀਤਾ ਗਿਆ ਹੈ।
ਪਾਰਟੀ ਵਲੋਂ ਕੁੱਝ ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟਦੇ ਹੋਏ ਉਨ੍ਹਾਂ ਦੀ ਜਗ੍ਹਾ ਨਵੇਂ ਉਮੀਦਵਾਰ ਐਲਾਨ ਕੀਤੇ ਹਨ। ਜਿਨ੍ਹਾਂ ‘ਚ ਮਾਨਸਾ ਤੋਂ ਨਾਜ਼ਰ ਸਿੰਘ ਮਾਨਸ਼ਾਹੀਆ ਦੀ ਜਗ੍ਹਾ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ, ਮੋਗਾ ਤੋਂ ਵਿਧਾਇਕ ਹਰਜੋਤ ਕਮਲ ਦੀ ਜਗ੍ਹਾ ਮਾਲਵਿਕਾ ਸੂਦ ਸੱਚਰ ਅਤੇ ਮਲੋਟ ਤੋਂ ਵਿਧਾਇਕ ਅਜਾਇਬ ਸਿੰਘ ਭੱਟੀ ਦੀ ਜਗ੍ਹਾ ਆਪ ਪਾਰਟੀ ਤੋਂ ਕਾਂਗਰਸ ‘ਚ ਆਈ ਰੁਪਿੰਦਰ ਰੂਬੀ ਨੂੰ ਉਮੀਦਵਾਰ ਐਲਾਨ ਕੀਤਾ ਗਿਆ ਹੈ।
ਬਾਕੀ ਉਮੀਦਵਾਰਾਂ ਦੀ ਸੂਚੀ ਦੇਖੋ…