ਚੰਡੀਗੜ੍ਹ

ਅਫ਼ਗ਼ਾਨਿਸਤਾਨ ਵਿਚ ਘੱਟ ਗਿਣਤੀਆਂ ਦੀ ਸੁਰੱਖਿਆ ਯਕੀਨੀ ਬਣਾਵੇ ਭਾਰਤ ਸਰਕਾਰ: ਸੁਖਦੇਵ ਸਿੰਘ ਢੀਂਡਸਾ

ਚੰਡੀਗੜ੍ਹ 18 ਅਗਸਤ: ਅਫ਼ਗ਼ਾਨਿਸਤਾਨ ’ਤੇ ਤਾਲਿਬਾਨ ਦੇ ਕਬਜ਼ੇ ਮਗਰੋਂ ਘੱਟ ਗਿਣਤੀ ਸਿੱਖਾਂ ਅਤੇ ਹੋਰ ਭਾਰਤੀ ਪ੍ਰਵਾਰਾਂ ਦੀ ਅਸੁਰੱਖਿਆ ਦੀ ਬਣੀ ਗੰਭੀਰ ਸਥਿਤੀ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀੰਂਡਸਾ ਨੇ ਅਫ਼ਗ਼ਾਨਿਤਾਨ ਵਿਚ ਰਹਿ ਰਹੇ ਘੱਟ ਗਿਣਤੀ ਸਿੱਖ ਅਤੇ ਹੋਰ ਭਾਰਤੀ ਪ੍ਰਵਾਰਾਂ ਤੋਂ ਇਲਾਵਾ ਗੁਰਧਾਮਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੂੰ ਮੁੜ ਅਪੀਲ ਕੀਤੀ ਹੈ।

ਸ. ਢੀੰਂਡਸਾ ਨੇ ਕਿਹਾ ਕਿ ਇਸ ਵੇਲੇ ਕਾਬੁਲ ਵਿਚ ਫਸੇ ਅਫ਼ਗ਼ਾਨੀ ਸਿੱਖ ਅਤੇ ਹਿੰਦੂ ਪ੍ਰਵਾਰਾਂ ਨੂੰ ਸੁਰੱਖਿਅਤ ਭਾਰਤ ਲਿਆਉਣ ਲਈ ਭਾਰਤ ਸਰਕਾਰ ਨੂੰ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਉਨ੍ਹਾਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਅਫ਼ਗ਼ਾਨਿਸਤਾਨ ਵਿਚ ਤਾਲਿਬਾਨ ਦੀ ਘੱਟ ਗਿਣਤੀਆਂ ਪ੍ਰਤੀ ਸੋਚ ਕਾਰਨ ਵਿਸ਼ੇਸ਼ ਤੌਰ ’ਤੇ ਸਿੱਖਾਂ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।

ਸ. ਢੀੰਂਡਸਾ ਨੇ ਕਿਹਾ ਕਿ ਅਫ਼ਗ਼ਾਨਿਸਤਾਨ ਵਿਚ ਪਹਿਲਾਂ ਵੀ ਕਈ ਵਾਰੀ ਘੱਟ ਗਿਣਤੀ ਸਿੱਖਾਂ ਅਤੇ ਗੁਰਧਾਮਾਂ ਨੂੰ ਨਿਸ਼ਾਨਾ ਬਣਾਇਆ ਜਾ ਚੁੱਕਾ ਹੈ। ਅਜਿਹੇ ਵਿਚ ਉਥੇ ਲਗਾਤਾਰ ਖ਼ਰਾਬ ਹੋ ਰਹੇ ਹਾਲਾਤ ਨੂੰ ਵੇਖਦੇ ਹੋਏ ਤੁਰੰਤ ਲੋੜੀਂਦੇ ਕਦਮ ਚੁੱਕੇ ਜਾਣ ਤੋਂ ਇਲਾਵਾ ਭਾਰਤ ਵਿਚ ਉਨ੍ਹਾਂ ਦੇ ਰਹਿਣ-ਸਹਿਣ ਦੇ ਢੁਕਵੇਂ ਪ੍ਰਬੰਧ ਵੀ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਨੇ ਅਫ਼ਗ਼ਾਨਿਸਤਾਨ ਵਿਚ ਫਸੇ ਘੱਟ ਗਿਣਤੀ ਪ੍ਰਵਾਰਾਂ ਨੂੰ ਸੁਰੱਖਿਅਤ ਭਾਰਤ ਲੈ ਕੇ ਆਉਣ ਅਤੇ ਉਨ੍ਹਾਂ ਨੂੰ ਇੱਥੇ ਵਸਾਉਣ ਦਾ ਪ੍ਰਬੰਧ ਕਰਨ ਦੀ ਅਪੀਲ ਵੀ ਕੀਤੀ ਹੈ।

Show More

Related Articles

Leave a Reply

Your email address will not be published.

Back to top button