
ਚੰਡੀਗੜ੍ਹ, 24 ਅਗਸਤ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਬਾਗੀ ਹੋਏ ਪੰਜਾਬ ਦੇ ਵਿਧਾਇਕਾਂ ਅਤੇ ਮੰਤਰੀਆਂ ਵੱਲੋਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ ਗਈ।
ਇਸ ਸਬੰਧੀ ਨਵਜੋਤ ਸਿੱਧੂ ਨੇ ਟਵੀਟ ਕਰਦਿਆਂ ਕਿਹਾ ਕਿ ਤ੍ਰਿਪਤ ਬਾਜਵਾ ਵੱਲੋਂ ਐਮਰਜੈਂਸੀ ਮੀਟਿੰਗ ਦੀ ਮੰਗ ਕੀਤੀ ਗਈ ਸੀ ਅਤੇ ਜਿਨ੍ਹਾਂ ਨਾਲ ਉਸ ਵੱਲੋਂ ਮੀਟਿੰਗ ਕੀਤੀ ਗਈ ਹੈ। ਸਿੱਧੂ ਵੱਲੋਂ ਕਿਹਾ ਗਿਆ ਹੈ ਕਿ ਉਹ ਮੌਜੂਦਾ ਸਥਿਤੀ ਬਾਰੇ ਹਾਈ ਕਮਾਂਡ ਨੂੰ ਜਾਣੂ ਕਰਾਉਣਗੇ।