ਚੰਡੀਗੜ੍ਹਰਾਜਨੀਤੀ

ਤ੍ਰਿਪਤ ਰਜਿੰਦਰ ਬਾਜਵਾ ਨੇ ਕਿਹਾ, ‘ਕੈਪਟਨ ਅਮਰਿੰਦਰ ਸਿੰਘ ਵਲੋਂ ਅਕਾਲੀਆਂ ਨਾਲ ਮਿਲ ਕੇ ਖੇਡੀ ਜਾ ਰਹੀ ਗੇਮ’

ਚੰਡੀਗੜ੍ਹ 24 ਅਗਸਤ (ਨਰਿੰਦਰ ਸਿੰਘ) ਪੰਜਾਬ ਕਾਂਗਰਸ ਦੇ ਮੌਜੂਦਾ ਹਾਲਾਤਾਂ ਨੂੰ ਲੈ ਕੇ ਅੱਜ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਘਰ ਬਾਗੀ ਮੰਤਰੀਆਂ ਅਤੇ ਵਿਧਾਇਕਾਂ ਵਲੋਂ ਬੈਠਕ ਕੀਤੀ ਗਈ। ਇਸ ਦੌਰਾਨ ਸਮੂਹ ਆਗੂਆਂ ਵਲੋਂ ਇਕਮੱਤ ਹੋ ਕਿ ਕੈਪਟਨ ਅਮਰਿੰਦਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਵੀ ਕੀਤੀ ਗਈ ਹੈ। ਮੀਟਿੰਗ ਤੋਂ ਬਾਅਦ ਆਗੂਆਂ ਨੇ ਕਿਹਾ ਕਿ ਕੈਪਟਨ ਨੂੰ ਲਾਂਭੇ ਕਰਨ ਦੀ ਮੰਗ ਰੱਖੀ ਜਾਵੇਗੀ, ਕਿਉਂਕਿ ਉਨ੍ਹਾਂ ਦੀ ਅਗਵਾਈ ਵਿਚ ਕੰਮ ਨਹੀਂ ਹੋ ਰਹੇ।

ਮੀਟਿੰਗ ਤੋਂ ਬਾਅਦ ਮੀਡਿਆ ਨੂੰ ਸੰਬੋਧਨ ਕਰਦੇ ਹੋਏ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕੈਪਟਨ ਅਮਰਿੰਦਰ ਸਿੰਘ ‘ਤੇ ਵਾਰ ਕਰਦਿਆਂ ਕਿਹਾ ਕਿ, “ਕੈਪਟਨ ਅਮਰਿੰਦਰ ਸਿੰਘ ਅਕਾਲੀ ਦਲ ਨਾਲ ਮਿਲੇ ਹੋਏ ਹਨ ਅਤੇ ਮਿਲ ਕੇ ਗੇਮ ਖੇਡ ਰਹੇ ਹਨ। ਸਾਢੇ ਚਾਰ ਸਾਲ ‘ਚ ਜੋ ਮੁੱਖ ਮੰਤਰੀ ਘਰੋਂ ਬਾਹਰ ਨਹੀਂ ਨਿਕਲਿਆ, ਉਹ ਸਾਡੇ ਲਈ ਅਤੇ ਕਾਂਗਰਸ ਲਈ ਬਦਕਿਸਮਤੀ ਹੈ। ਕੈਪਟਨ ਕਾਂਗਰਸ ਨੂੰ ਮਰਵਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।” ਉਨ੍ਹਾਂ ਕਿਹਾ ਕਿ, “ਕੈਪਟਨ ਦੀ ਸੋਚ ਗਲਤ ਹੋ ਗਈ ਹੈ ਅਤੇ ਉਹ ਅਕਾਲੀਆਂ ਨਾਲ ਮਿਲ ਕੇ ਕਾਂਗਰਸ ਨੂੰ ਖ਼ਤਮ ਕਰਨ ਦੀ ਸਾਜਿਸ਼ ਕਰ ਰਿਹਾ ਹੈ।

ਸ. ਬਾਜਵਾ ਨੇ ਕਿਹਾ ਕਿ, “ਹੁਣ ਹੋਰ ਇੰਤਜ਼ਾਰ ਨਹੀਂ ਹੋ ਸਕਦਾ, ਅਸੀਂ ਹਾਈਕਮਾਨ ਕੋਲੋਂ ਸਮਾਂ ਮੰਗਿਆ ਹੈ ਤੇ ਇਨ੍ਹਾਂ ਮੁੱਦਿਆਂ ਨੂੰ ਹਾਈਕਮਾਨ ਕੋਲ ਲਿਜਾਇਆ ਜਾਵੇਗਾ। ਜੇਕਰ ਹਾਈਕਮਾਨ ਹਾਲੇ ਵੀ ਇੰਤਜ਼ਾਰ ਕਰੇਗੀ ਤਾਂ ਉਹ ਕਾਂਗਰਸ ਦੀ ਕਬਰ ਆਪ ਪੁੱਟੇਗੀ।” ਮਿਲੀ ਜਾਣਕਾਰੀ ਅਨੁਸਾਰ ਹਾਈਕਮਾਨ ਨੂੰ ਮਿਲਣ ਲਈ ਪੰਜ ਮੈਂਬਰ ਅੱਜ ਹੀ ਦਿੱਲੀ ਰਵਾਨਾ ਹੋ ਰਹੇ ਹਨ। ਇਸ ਮੀਟਿੰਗ ਵਿਚ ਕੈਪਟਨ ਦੀ ਕਾਰਗੁਜ਼ਾਰੀ ਉੱਤੇ ਸਵਾਲ ਵੀ ਖੜ੍ਹੇ ਕੀਤੇ ਗਏ ਹਨ।

Show More

Related Articles

Leave a Reply

Your email address will not be published.

Back to top button