ਕ੍ਰਾਈਮਮਾਲਵਾ

ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ, 2 ਸਗੇ ਭਰਾਵਾਂ ਦੀ ਹੋਈ ਮੌਤ, 2 ਜ਼ਖ਼ਮੀ

Two brothers were killed and two others were injured in a land dispute.

ਫ਼ਿਰੋਜ਼ਪੁਰ, 2 ਨਵੰਬਰ (ਬਿਊਰੋ) ਫ਼ਿਰੋਜ਼ਪੁਰ ਦੇ ਪਿੰਡ ਬਾਰੇ ਕੇ ਵਿਖੇ ਇਕ ਜ਼ਮੀਨ ਦੇ ਵਿਵਾਦ ਨੂੰ ਲੈ ਕੇ ਦੋ ਗੁੱਟਾਂ ਵਿੱਚ ਗੋਲੀਆਂ ਚੱਲਣ ਨਾਲ ਦੋ ਨੌਜਵਾਨਾਂ ਦੀ ਮੌਤ ਹੋਈ ਹੈ, ਜਦਕਿ ਦੋ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ।

ਮਿਲੀ ਜਾਣਕਾਰੀ ਦੇ ਅਨੁਸਾਰ ਪਿੰਡ ਬਾਰੇ ਕੇ ਵਿਖੇ ਦੋ ਪਰਿਵਾਰਾਂ ਵਿਚ ਜਗ੍ਹਾ ਨੂੰ ਲੈ ਕੇ ਲੰਬੇ ਸਮੇਂ ਤੋਂ ਲੜਾਈ ਝਗੜਾ ਚੱਲ ਰਿਹਾ ਸੀ। ਅੱਜ ਸਵੇਰੇ ਤੜਕੇ ਪੰਜ ਵਜੇ ਦੇ ਕਰੀਬ ਬਖਸ਼ੀਸ਼ ਸਿੰਘ ਅਤੇ ਉਸ ਦਾ ਭਰਾ ਕਾਬਲ ਸਿੰਘ ਉਕਤ ਵਿਵਾਦਤ ਜਗ੍ਹਾ ਦੇ ਨੇੜੇ ਪਹੁੰਚੇ ਤਾਂ ਜਿਸ ਪਰਿਵਾਰ ਨਾਲ ਉਨ੍ਹਾਂ ਦਾ ਝਗੜਾ ਚੱਲ ਰਿਹਾ ਸੀ, ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ। ਤਕਰਾਰ ਇੰਨੀ ਜ਼ਿਆਦਾ ਵੱਧ ਗਈ ਕਿ ਦੋਨੋਂ ਪਾਸੋਂ ਗੋਲੀਆਂ ਚੱਲਣੀਆਂ ਸ਼ੁਰੂ ਹੋ ਗਈਆਂ ।

ਮਿਲੀ ਜਾਣਕਾਰੀ ਅਨੁਸਾਰ ਬਖਸ਼ੀਸ਼ ਸਿੰਘ ਅਤੇ ਉਸ ਦਾ ਭਰਾ ਕਾਬਲ ਸਿੰਘ ਦੋਵਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਜਦਕਿ ਦੋ ਗੰਭੀਰ ਰੂਪ ‘ਚ ਜ਼ਖ਼ਮੀਆਂ ਨੂੰ ਫ਼ਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਵਿਖੇ ਰੈਫਰ ਕੀਤਾ ਗਿਆ ਹੈ। ਇਸ ਮੌਕੇ ਪੁਲੀਸ ਵੱਲੋਂ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ ਅਤੇ ਦੋਵਾਂ ਮ੍ਰਿਤਕਾਂ ਦੀਆਂ ਡੈੱਡ ਬਾਡੀ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਿਰੋਜ਼ਪੁਰ ਮੌਰਚਰੀ ਵਿਖੇ ਰੱਖਿਆ ਗਿਆ ਹੈ।

Show More

Related Articles

Leave a Reply

Your email address will not be published. Required fields are marked *

Back to top button