
ਫ਼ਾਜ਼ਿਲਕਾ, 2 ਨਵੰਬਰ (ਹਰਕਿਰਨ ਜੀਤ ਸਿੰਘ ਰਾਮਗੜ੍ਹੀਆ) ਆਪਸੀ ਹੋਏ ਲੜਾਈ ਝਗੜੇ ਤੋਂ ਬਾਅਦ ਸਿਵਲ ਹਸਪਤਾਲ ਫਾਜ਼ਿਲਕਾ ’ਚ ਆਪਣਾ ਇਲਾਜ ਕਰਵਾਉਣ ਆਏ ਇਕ ਵਿਅਕਤੀ ’ਤੇ ਕੁਝ ਵਿਅਕਤੀਆਂ ਵੱਲੋਂ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਲਵਪ੍ਰੀਤ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਚੱਕ ਪੱਖੀ ਨੇ ਦੱਸਿਆ ਕਿ 27 ਅਕਤੂਬਰ ਨੂੰ ਗੁਰਪ੍ਰੀਤ ਸਿੰਘ ਵਗੈਰਾ ਦਾ ਉਸ ਨਾਲ ਝਗੜਾ ਹੋਇਆ ਸੀ। ਜਿਸ ਸਬੰਧੀ ਉਹ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਇਲਾਜ ਲਈ ਭਰਤੀ ਹੋਇਆ ਸੀ। ਉਸ ਨੇ ਦੱਸਿਆ ਕਿ 28 ਅਕਤੂਬਰ ਨੂੰ ਸ਼ਾਮ ਲਗਭਗ ਸਾਢੇ 7 ਵਜੇ ਉਹ ਪਾਣੀ ਪੀਣ ਲਈ ਸਿਵਲ ਹਸਪਤਾਲ ਦੀ ਅਮਰਜੈਂਸੀ ਦੇ ਗੇਟ ਕੋਲ ਆਇਆ ਤਾਂ ਵਿਕਰਮ ਸਿੰਘ ਵਗੈਰਾ ਉਸ ਦਾ ਪਿੱਛਾ ਕਰਦੇ ਹੋਏ ਹਸਪਤਾਲ ਦੇ ਅੰਦਰ ਦਾਖ਼ਲ ਹੋ ਗਏ ਅਤੇ ਉਨ੍ਹਾਂ ਉਪਰ ਜਾਨੋ ਮਾਰਨ ਦੀ ਨੀਅਤ ਨਾਲ ਹਥਿਆਰਾਂ ਨਾਲ ਵਾਰ ਕੀਤੇ।
ਥਾਣਾ ਸਿਟੀ ਪੁਲਿਸ ਫਾਜ਼ਿਲਕਾ ਨੇ ਉਕਤ ਘਟਨਾ ਸਬੰਧੀ 9 ਵਿਅਕਤੀਆਂ ਗੁਰਪ੍ਰੀਤ ਸਿੰਘ ਪੁੱਤਰ ਗੁਰਮੀਤ ਸਿੰਘ, ਗੁਰਸੇਵਕ ਸਿੰਘ ਪੁੱਤਰ ਗੁਰਦਿਆਲ ਸਿੰਘ, ਹਰਪ੍ਰੀਤ ਸਿੰਘ ਪੁੱਤਰ ਗੁਰਮੀਤ ਸਿੰਘ, ਰਾਜਾ ਸਿੰਘ ਪੁੱਤਰ ਨਸ਼ੀਬ ਸਿੰਘ, ਵਿਕਰਮ ਸਿੰਘ ਉਰਫ਼ ਵਿੱਕੀ ਵਾਸੀ ਪਿੰਡ ਚੱਕ ਪੱਖੀ, ਮਨਦੀਪ ਸਿੰਘ ਵੁਰਫ਼ ਦੀਪੂ ਪੁੱਤਰ ਗੁਰਮੁੱਖ ਸਿੰਘ ਵਾਸੀ ਵਿਸਾਖੇ ਵਾਲਾ ਖੂਹ, ਪ੍ਰਕਾਸ਼ ਸਿੰਘ ਉਰਫ਼ ਪਾਸੀ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਝੋਟਿਆਂ ਵਾਲੀ, ਬੱਬੂ ਸੋਈ ਉਰਫ਼ ਬਲਜੀਤ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਮਾਹੂਆਣਾ ਅਤੇ ਇਕ ਅਣਪਛਾਤੇ ਵਿਅਕਤੀ ਖਿਲਾਫ਼ ਧਾਰਾ 307, 324, 323, 148, 149, 120 ਦੇ ਤਹਿਤ ਮਾਮਲਾ ਦਰਜ਼ ਕਰ ਲਿਆ ਹੈ।