ਕ੍ਰਾਈਮ

ਨਸ਼ਾ ਸਮਗਲਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ: ਐਸ.ਐਸ.ਪੀ. ਫਿਰੋਜ਼ਪੁਰ

ਨਸ਼ਾ ਸਮਗਲਰਾਂ ਕੋਲੋਂ ਨਸ਼ੀਲੀਆਂ ਵਸਤੂਆਂ ਬਰਾਮਦ ਕਰਕੇ ਕੀਤੇ ਗਏ ਮੁਕਦਮੇ ਦਰਜ

ਫਿਰੋਜਪੁਰ, 7 ਅਗਸਤ (ਅਸ਼ੋਕ ਭਾਰਦਵਾਜ) ਮਾਣਯੋਗ ਡਾਇਰੈਕਟਰ ਜਨਰਲ ਪੁਲੀਸ ਪੰਜਾਬ ਅਤੇ ਇੰਸਪੈਕਟਰ ਜਨਰਲ ਪੁਲੀਸ ਫ਼ਿਰੋਜ਼ਪੁਰ ਰੇਂਜ ਫਿਰੋਜ਼ਪੁਰ ਕੈਂਟ ਵੱਲੋਂ ਜਾਰੀ ਹੁਕਮਾਂ ਮੁਤਾਬਕ ਡਰੱਗ ਸਮੱਗਲਰਾਂ ਅਤੇ ਮਾਡ਼ੇ ਅਨਸਰਾਂ ਖਿਲਾਫ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਭਾਗੀਰਥ ਸਿੰਘ ਮੀਨਾ ਆਈ.ਪੀ.ਐੱਸ ਸੀਨੀਅਰ ਕਪਤਾਨ ਪੁਲੀਸ ਫਿਰੋਜ਼ਪੁਰ ਵੱਲੋਂ ਦਿੱਤੇ ਗਏ, ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸਮੂਹ ਏ.ਐੱਸ.ਪੀ ਅਤੇ ਡੀ.ਐੱਸ.ਪੀ ਦੀ ਨਿਗਰਾਨੀ ਹੇਠ ਸਪੈਸ਼ਲ ਰੇਡਾਂ ਦੌਰਾਨ ਵੱਖ-ਵੱਖ ਨਸ਼ਾ ਤਸਕਰਾਂ ਪਾਸੋਂ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਕਰਕੇ ਵੱਖ-ਵੱਖ ਥਾਣਿਆਂ ਵਿਚ ਕੁੱਲ 15 ਮੁਕੱਦਮੇ ਦਰਜ ਕੀਤੇ ਗਏ ਸਨ।

ਇਸ ਮੁਹਿੰਮ ਨੂੰ ਲਗਾਤਾਰ ਜਾਰੀ ਰੱਖਦੇ ਹੋਏ ਨਸ਼ਾ ਸਮੱਗਲਰਾਂ ਤੇ ਦੁਬਾਰਾ ਰੇਡ ਕੀਤੀ ਗਈ। ਇਨ੍ਹਾਂ ਰੇਡਾਂ ਦੌਰਾਨ 7 ਗ੍ਰਾਮ ਹੈਰੋਇਨ ਅਤੇ 5 ਸਰਿੰਜਾਂ 11465 ਨਸ਼ੀਲੀਆਂ ਗੋਲੀਆਂ ਤੇ 50 ਕਿਲੋ ਲਾਹਣ ਬਰਾਮਦ ਕੀਤੀ ਗਈ, ਜਿਨਾ ਉਪਰ ਵੱਖ ਵੱਖ ਥਾਣਿਆਂ ਵਿੱਚ ਮੁਕਦਮੇ ਦਰਜ ਕੀਤੇ ਗਏ ਹਨ।

Show More

Related Articles

Leave a Reply

Your email address will not be published. Required fields are marked *

Back to top button