ਅਬੋਹਰ ਵਿਖੇ ਬਣਨ ਵਾਲੇ ‘ਆਬਾ ਪਾਰਕ’ ਦਾ ਰੱਖਿਆ ਗਿਆ ਨੀਂਹ ਪੱਥਰ
Laying of foundation stone of 'Aba Park' to be constructed at Abohar.

ਅਬੋਹਰ, 3 ਨਵੰਬਰ (ਹਰਕਿਰਨ ਜੀਤ ਸਿੰਘ ਰਾਮਗੜ੍ਹੀਆ) ਅਬੋਹਰ ਸ਼ਹਿਰ ਦੀ ਸੁੰਦਰਤਾ ਨੂੰ ਵਧਾਉਣ ਅਤੇ ਇੱਥੋਂ ਦੇ ਵਸਨੀਕਾਂ ਨੂੰ ਵਧੀਆ ਸਹੂਲਤਾਂ ਮੁਹੱਈਆ ਕਰਵਾਉਣ ਲਈ ਅਬੋਹਰ ਸ਼ਹਿਰ ਵਿੱਚ ਆਭਾ ਪਾਰਕ ਦਾ ਨਿਰਮਾਣ ਕੀਤਾ ਜਾਵੇਗਾ। ਇਸ ਪਾਰਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਸੀਨੀਅਰ ਕਾਂਗਰਸੀ ਆਗੂ ਸੰਦੀਪ ਜਾਖੜ ਵੱਲੋਂ ਸਫ਼ਾਈ ਸੇਵਕਾਂ ਹੱਥੋਂ ਕਰਵਾਈ ਗਈ। ਇਸ ਮੌਕੇ ਮੇਅਰ ਨਿਗਰ ਨਿਗਮ ਅਬੋਹਰ ਸ੍ਰੀ ਵਿਮਲ ਠਠੱਈ ਅਤੇ ਕਮਿਸ਼ਨਰ ਨਗਰ ਨਿਗਮ ਅਬੋਹਰ ਸ੍ਰੀ ਅਭਿਜੀਤ ਕਪਲਿਸ਼ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਸੀਨੀਅਰ ਕਾਂਗਰਸੀ ਆਗੂ ਸੰਦੀਪ ਜਾਖੜ ਨੇ ਕਿਹਾ ਕਿ ਨਹਿਰੂ ਸਟੇਡੀਅਮ ਵਾਲੀ ਜਗ੍ਹਾ ਉੱਪਰ ਇਸ ਪਾਰਕ ਦੇ ਬਣਨ ਨਾਲ ਅਬੋਹਰ ਵਾਸੀਆਂ ਨੂੰ ਜਿਥੇ ਕਾਫੀ ਫਾਇਦਾ ਹੋਵੇਗਾ ਉਥੇ ਹੀ ਅਬੋਹਰ ਸ਼ਹਿਰ ਦੀ ਸੁੰਦਰਤਾ ਵਿਚ ਵੀ ਨਿਖਾਰ ਆਵੇਗਾ। ਉਨ੍ਹਾਂ ਦੱਸਿਆ ਕਿ ਇਸ ਪਾਰਕ ਵਿੱਚ ਵੱਖ ਵੱਖ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਪਾਰਕ ਵਿਚ ਬੱਚਿਆਂ ਦੇ ਖੇਡਣ ਲਈ ਵੱਖ ਵੱਖ ਤਰ੍ਹਾਂ ਦੀਆਂ ਆਈਟਮਾਂ ਵੀ ਲਗਾਈਆਂ ਜਾਣਗੀਆਂ।
ਕਮਿਸ਼ਨਰ ਨਗਰ ਨਿਗਮ ਅਬੋਹਰ ਸ੍ਰੀ ਅਭਿਜੀਤ ਕਪਲਿਸ਼ ਨੇ ਇਸ ਮੌਕੇ ਕਿਹਾ ਕਿ ਆਭਾ ਪਾਰਕ ਦੇ ਨਿਰਮਾਣ ਨਾਲ ਅਬੋਹਰ ਸ਼ਹਿਰ ਦੀ ਸੁੰਦਰਤਾ ਵਧੇਗੀ ਅਤੇ ਸ਼ਹਿਰ ਵਾਸੀਆਂ ਨੂੰ ਵੀ ਇਕ ਪਬਲਿਕ ਪਲੇਸ ਮੁਹੱਈਆ ਹੋਵੇਗਾ। ਉਨ੍ਹਾਂ ਕਿਹਾ ਕਿ ਅਬੋਹਰ ਸ਼ਹਿਰ ਦੀ ਸਾਫ ਸਫਾਈ ਵਿਚ ਇਥੋਂ ਦੇ ਸਫਾਈ ਸੇਵਕਾਂ ਦਾ ਵਿਸ਼ੇਸ਼ ਯੋਗਦਾਨ ਹੈ ਇਸ ਲਈ ਉਹ ਸਫ਼ਾਈ ਸੇਵਕਾਂ ਦਿਲੋਂ ਸਤਿਕਾਰ ਕਰਦੇ ਹਨ। ਉਨ੍ਹਾਂ ਨੇ ਸਫ਼ਾਈ ਸੇਵਕਾਂ ਨਾਲ ਦੀਵਾਲੀ ਵੀ ਮਨਾਈ ਅਤੇ ਇਸ ਮੌਕੇ ਰੰਗੋਲੀ ਬਣਾਉਣ ਵਾਲੇ ਬੱਚਿਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਤ ਵੀ ਕੀਤਾ। ਇਸ ਮੌਕੇ ਅਬੋਹਰ ਸ਼ਹਿਰ ਦੇ ਵੱਖ ਵੱਖ ਵਾਰਡਾਂ ਦੇ ਐਮ.ਸੀ. ਅਤੇ ਲੋਕ ਹਾਜ਼ਰ ਸਨ।