ਜ਼ਿਲ੍ਹਾ ਫ਼ਾਜ਼ਿਲਕਾ
Trending
ਸਥਾਨਕ ਸਰਕਾਰਾਂ ਵਿਭਾਗ ਦੀਆਂ 5 ਨਵੀਆਂ ਸੇਵਾਵਾਂ ਹੁਣ ਸੇਵਾ ਕੇਂਦਰਾਂ ’ਚ ਉਪਲੱਬਧ: ਡਿਪਟੀ ਕਮਿਸ਼ਨਰ
5 new services of Local Government Department now available in Service Centers: Deputy Commissioner

ਫਾਜ਼ਿਲਕਾ, 13 ਨਵੰਬਰ (ਹਰਕਿਰਨ ਜੀਤ ਸਿੰਘ ਰਾਮਗੜ੍ਹੀਆ) ਸਥਾਨਕ ਸਰਕਾਰਾਂ ਵਿਭਾਗ ਦੀਆਂ 5 ਨਵੀਆਂ ਸੇਵਾਵਾਂ ਹੁਣ ਸੇਵਾ ਕੇਂਦਰਾਂ ਰਾਹੀਂ ਮਿਲ ਸਕਣਗੀਆਂ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਨੇ ਦਿੱਤੀ।ਉਨ੍ਹਾਂ ਨੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਨਾਲ ਸਬੰਧਤ 5 ਨਵੀਆਂ ਸੇਵਾਵਾਂ ਨੂੰ ਈ-ਸੇਵਾ ਨਾਲ ਜੋੜਿਆ ਗਿਆ ਹੈ।
ਉਨਾਂ ਦੱਸਿਆ ਕਿ ਨਵੀਆਂ ਸੇਵਾਵਾਂ ਵਿਚ ਨਗਰ ਕੌਂਸਲ ਕਸਬਿਆਂ ਵਿਚ ਜਲ ਸਪਲਾਈ ਜਾਂ ਸੀਵਰੇਜ ਕੁਨੈਕਸ਼ਨ ਦੀ ਮਨਜ਼ੂਰੀ, ਕਾਰਪੋਰੇਸ਼ਨ ਸ਼ਹਿਰਾਂ ਵਿਚ ਜਲ ਸਪਲਾਈ ਜਾਂ ਸੀਵਰੇਜ ਕੁਨੈਕਸ਼ਨ ਦੀ ਮਨਜ਼ੂਰੀ, ਆਨਲਾਈਨ ਫਾਇਰ ਐਨ.ਓ.ਸੀ. (ਇਤਰਾਜ਼ਹੀਣਤਾ ਸਰਟੀਫਿਕੇਟ) ਅਪਲਾਈ ਕਰਨਾ, ਪਾਣੀ ਦੇ ਬਿੱਲ ਦਾ ਟਾਈਟਲ ਬਦਲਣਾ, ਸੀਵਰੇਜ ਬਿੱਲ ਦਾ ਟਾਈਟਲ ਬਦਲਣਾ (ਕੁਨੈਕਸ਼ਨ ਕਿਸੇ ਹੋਰ ਦੇ ਨਾਮ ਕਰਨਾ) ਸ਼ਾਮਲ ਹਨ।
ਉਨਾਂ ਦੱਸਿਆ ਕਿ ਇਨਾਂ ਸੇਵਾਵਾਂ ਲਈ ਬਿਨੈਕਾਰ ਨੇੜੇ ਦੇ ਸੇਵਾ ਕੇਂਦਰਾਂ ’ਚ ਅਪਲਾਈ ਕਰ ਸਕਦੇ ਹਨ।