ਜ਼ਿਲ੍ਹਾ ਫ਼ਾਜ਼ਿਲਕਾ
Trending

DCPU ਵੱਲੋਂ ਬਾਲ ਦਿਵਸ ਹਫ਼ਤਾ ਮਨਾਇਆ ਗਿਆ

DCPU celebrates Children's Day Week.

ਫਾਜ਼ਿਲਕਾ, 17 ਨਵੰਬਰ (ਹਰਕਿਰਨ ਜੀਤ ਸਿੰਘ ਰਾਮਗੜ੍ਹੀਆ) ਪਿਛਲੇ ਕੁਝ ਦਿਨਾਂ ਤੋਂ ਡਿਪਟੀ ਕਮਿਸ਼ਨਰ ਫਾਜ਼ਿਲਕਾ ਸ੍ਰੀਮਤੀ ਬਬੀਤਾ ਕਲੇਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਹਰਦੀਪ ਕੌਰ ਦੀ ਅਗਵਾਈ ਹੇਠ ਡੀ.ਸੀ.ਪੀ.ਯੂ ਵੱਲੋਂ ਜ਼ਿਲ੍ਹਾ ਫਾਜ਼ਿਲਕਾ ਦੇ ਵੱਖ-ਵੱਖ ਬਲਾਕਾਂ ਵਿੱਚ ਬਾਲ ਦਿਵਸ ਮਨਾਇਆ ਗਿਆ।

ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰਿਤੂ ਬਾਲਾ ਨੇ ਦੱਸਿਆ ਕਿ ਇਸ ਹਫ਼ਤਾਵਾਰੀ ਪ੍ਰੋਗਰਾਮ ਵਿੱਚ ਬੱਚਿਆਂ ਨੂੰ ਆਈ.ਸੀ.ਪੀ.ਐਸ ਦੀਆਂ ਸਕੀਮਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਧਵਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਾਜਿਲਕਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੇਗਾਂ ਵਾਲੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਜਰਾਣਾ ਆਦਿ ਦੇ ਬੱਚਿਆਂ ਨੂੰ ਆਈ.ਸੀ.ਪੀ.ਐਸ. ਦੀਆਂ ਸਕੀਮਾਂ ਤੋਂ ਜਾਣੂ ਕਰਵਾਇਆ ਗਿਆ।

ਇਸ ਮੌਕੇ ਰਣਵੀਰ ਕੌਰ, ਕੌਸ਼ਲ ਪਰੂਥੀ, ਅਜੇ ਸ਼ਰਮਾ, ਜਸਵਿੰਦਰ ਕੌਰ, ਰੁਪਿੰਦਰ ਸਿੰਘ, ਭੁਪਿੰਦਰ ਸਿੰਘ, ਨਿਸ਼ਾਨ ਸਿੰਘ, ਕੋਮਲ, ਸਰਬਜੀਤ, ਸਿਮਰਨ ਆਦਿ ਹਾਜ਼ਰ ਸਨ।

Show More

Related Articles

Leave a Reply

Your email address will not be published. Required fields are marked *

Back to top button