ਜ਼ਿਲ੍ਹਾ ਫ਼ਾਜ਼ਿਲਕਾ
Trending

ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਕਰਵਾਈ ਗਈ ਐਸਜੇਪੀਯੂ ਦੀ ਟ੍ਰੇਨਿੰਗ

SGPU training conducted by District Child Protection Office.

ਫਾਜ਼ਿਲਕਾ, 18 ਨਵੰਬਰ (ਹਰਕਿਰਨ ਜੀਤ ਸਿੰਘ ਰਾਮਗੜ੍ਹੀਆ) ਬੀਤੇ ਦਿਨੀਂ ਜ਼ਿਲ੍ਹਾ ਫਾਜ਼ਿਲਕਾ ਦੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਹਰਦੀਪ ਕੌਰ ਦੀ ਪ੍ਰਧਾਨਗੀ ਹੇਠ ਸਪੈਸ਼ਲ ਜੁਵੇਨਾਈਲ ਪੁਲਿਸ ਯੂਨਿਟ(ਐਸਜੇਪੀਯੂ) ਦੀ ਮੀਟਿੰਗ ਹੋਈ। ਜਿਸ ਵਿੱਚ ਫਾਜ਼ਿਲ੍ਹਕਾ ਦੇ ਡੀ.ਐਸ.ਪੀ ਸ਼ੁਭੇਲ ਸਿੰਘ ਅਤੇ ਵੱਖ-ਵੱਖ ਥਾਣਿਆਂ ਦੇ ਮੁੱਖ ਅਧਿਕਾਰੀ ਪਹੁੰਚੇ। ਮੈਡਮ ਰੀਤੂ ਬਾਲਾ ਵੱਲੋਂ ਆਏ ਹੋਏ ਅਧਿਕਾਰੀਆਂ ਨੂੰ ਮੀਟਿੰਗ ਦੇ ਵਿਸ਼ੇ ਤੋਂ ਜਾਣੂ ਕਰਵਾਇਆ ਗਿਆ।

ਇਸ ਮੌਕੇ ਲੀਗਲ ਕਮ ਪ੍ਰੋਬੇਸ਼ਨ ਅਫ਼ਸਰ ਅਜੇ ਸ਼ਰਮਾ ਨੇ ਅਧਿਕਾਰੀਆਂ ਨੂੰ ਦੱਸਿਆ ਕਿ ਜੇਕਰ ਬੱਚਿਆਂ ਨਾਲ ਸਬੰਧਤ ਕੋਈ ਵੀ ਕੇਸ ਆਉਂਦਾ ਹੈ ਤਾਂ ਉਸ ਦੀ ਸੂਚਨਾ 24 ਘੰਟਿਆਂ ਦੇ ਅੰਦਰ ਸੀ.ਡਬਲਿਊ.ਸੀ. ਨੂੰ ਸੂਚਿਤ ਕਰਨਾ ਜਰੂਰੀ ਹੈ। ਇਸ ਮੌਕੇ ਵਿਸ਼ੇਸ਼ ਤੌਰ `ਤੇ ਪਹੁੰਚੇ ਐਡਵੋਕੇਟ ਮਨੋਜ ਤ੍ਰਿਪਾਠੀ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਦੇਰ ਰਾਤ ਤੱਕ ਸੂਚਨਾ ਮਿਲਣ ਤੋਂ ਬਾਅਦ ਵੀ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਸ ਦੀ ਸੂਚਨਾ ਸੀ.ਡਬਲਿਊ.ਸੀ. ਨੂੰ ਸੂਚਿਤ ਕਰਨਾ ਜਰੂਰੀ ਹੈ।

ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਵਿਭਾਗ ਨੂੰ ਕਿਸੇ ਹੋਰ ਜਾਣਕਾਰੀ ਲਈ ਕੋਈ ਮਦਦ ਚਾਹੀਦੀ ਹੈ ਤਾਂ ਉਹ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ। ਇਸ ਮੌਕੇ ਡੀਸੀਪੀਯੂ ਦੇ ਸਮੂਹ ਮੈਂਬਰ ਹਾਜ਼ਰ ਸਨ।

Show More

Related Articles

Leave a Reply

Your email address will not be published. Required fields are marked *

Back to top button