ਜ਼ਿਲ੍ਹਾ ਫ਼ਾਜ਼ਿਲਕਾ
Trending

ਨਵੀਂ ਵੋਟਾਂ ਬਣਾਉਣ ਤੇ ਦਰੁਸਤੀ ਕਰਵਾਉਣ ਲਈ ਵਿਸ਼ੇਸ਼ ਕੈਂਪ 20 ਤੇ 21 ਨਵੰਬਰ ਨੂੰ: ਡਿਪਟੀ ਕਮਿਸ਼ਨਰ

Special camp for formation and correction of new votes on 20th and 21st November: Deputy Commissioner

ਫਾਜ਼ਿਲਕਾ, 19 ਨਵੰਬਰ (ਹਰਕਿਰਨ ਜੀਤ ਸਿੰਘ ਰਾਮਗੜ੍ਹੀਆ) ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਕੋਈ ਵੀ ਵਿਅਕਤੀ ਜ਼ੋ ਮਿਤੀ 1 ਜਨਵਰੀ 2022 ਨੂੰ 18 ਸਾਲ ਦੇ ਹੋਣ ਜਾ ਰਹੇ ਹਨ, ਉਨ੍ਹਾਂ ਦੀ ਵੋਟ ਅਜੇ ਨਹੀਂ ਨਹੀਂ ਬਣੀ ਤਾਂ ਲਾਜਮੀ ਤੌਰ ਤੇ ਵੋਟ ਬਣਵਾਈ ਜਾਵੇ। ਇਸ ਤਹਿਤ ਜ਼ਿਲ੍ਹੇ ਅੰਦਰ 20 ਤੇ 21 ਨਵੰਬਰ ਨੂੰ ਵਿਸ਼ੇਸ਼ ਤੌਰਤੇ ਕੈਂਪ ਲਗਾਏ ਜਾ ਰਹੇ ਹਨ ਜਿਸ ਵਿਚ ਨਵੀਆਂ ਵੋਟਾ ਬਣਾਉਣ ਅਤੇ ਵੋਟਾਂ ਵਿਚ ਦਰੁਸਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਰੇਕ ਯੋਗ ਵਿਅਕਤੀ ਦੀ ਵੋਟ ਲਾਜ਼ਮੀ ਬਣੀ ਹੋਣੀ ਚਾਹੀਦੀ ਹੈ ਤੇ ਵੋਟ ਪਾਉਣਾ ਸਾਡਾ ਅਧਿਕਾਰ ਹੁੰਦਾ ਹੈ।

ਐਸ.ਡੀ.ਐਮ. ਸ੍ਰੀ ਰਵਿੰਦਰ ਸਿੰਘ ਅਰੋੜਾ ਨੇ ਦੱਸਿਆ ਕਿ ਜਿੰਨ੍ਹਾਂ ਦੀ ਅਜੇ ਤੱਕ ਵੋਟ ਨਹੀ ਬਣੀ ਜਾਂ ਕਿਸੇ ਵੋਟਰ ਨੇ ਵੋਟ ਕਟਵਾਉਣੀ ਜਾ ਦੁਰਸਤ ਕਰਵਾਉਣੀ ਹੈ ਉਨ੍ਹਾਂ ਲਈ ਵਿਸ਼ੇਸ਼ ਤੌਰ ਤੇ 20 ਤੇ 21 ਨਵੰਬਰ ਨੂੰ ਬੂਥ ਲੈਵਲ ਅਫਸਰ ਆਪਣੇ ਪੋਲਿੰਗ ਸਟੇਸ਼ਨਾਤੇ ਹਾਜਰ ਰਹਿ ਕੇ ਆਮ ਜਨਤਾ ਤੋਂ ਦਾਅਵੇ/ਇਤਰਾਜ ਪ੍ਰਾਪਤ ਕਰਨਗੇ। ਇਸ ਤੋਂ ਇਲਾਵਾ ਯੋਗ ਵਿਅਕਤੀ ਆਪਣੇ ਚੋਣ ਹਲਕੇ ਦੇ ਚੋਣਕਾਰ ਰਜਿਸਟ੍ਰੇਸ਼ਨ ਅਫਸਰ (ਉਪ ਮੰਡਲ ਮੈਜਿਸਟ੍ਰੇਟ) ਦੇ ਦਫਤਰ ਜਾਂ ਜ਼ਿਲਾ ਚੋਣ ਦਫਤਰ ਵਿਖੇ ਜਾਂ ਆਪਣੇ ਏਰੀਏ ਦੇ ਬੂਥ ਲੈਵਲ ਅਫਸਰ ਅਤੇ ਆਨਲਾਈਨ ਵਿਧੀ ਰਾਹੀ ਮਮਮ।ਅਡਤਬ।ਜਅ ਪੋਰਟਲ ਤੇ ਆਪਣੇ ਦਾਅਵੇ ਜਾਂ ਇਤਰਾਜ ਦਰਜ ਕਰਵਾ ਸਕਦੇ ਹਨ।

ਨਾਇਬ ਤਹਿਸੀਲਦਾਰ ਸ੍ਰੀ ਰਾਕੇਸ਼ ਅਗਰਵਾਲ ਨੇ ਦੱਸਿਆ ਕਿ ਨਵੀਂ ਵੋਟ ਬਣਾਉਣ ਲਈ ਫਾਰਮ ਨੰਬਰ 6, ਵੋਟ ਕਟਵਾਉਣ ਲਈ ਫਾਰਮ ਨੰਬਰ 7, ਵੋਟ ਦੁਰੱਸਤੀ ਲਈ ਫਾਰਮ ਨੰਬਰ 8 ਅਤੇ ਵਿਧਾਨ ਸਭਾ ਹਲਕੇ ਅੰਦਰ ਵੋਟ ਬਦਲੀ ਕਰਵਾਉਣ ਲਈ ਫਾਰਮ ਨੰਬਰ 8 ਓ ਭਰਿਆ ਜਾ ਸਕਦਾ ਹੈ। ਉਨਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ 20 ਤੇ 21 ਨਵੰਬਰ ਨੂੰ ਲਗਣ ਵਾਲੇ ਵਿਸ਼ੇਸ਼ ਕੈਂਪਾਂ ਦੌਰਾਨ ਸ਼ਮੂਲੀਅਤ ਕੀਤੀ ਜਾਵੇ ਅਤੇ 1 ਜਨਵਰੀ 2022 ਨੂੰ ਜਿਲੇ ਵਿਚ 18 ਸਾਲ ਦੀ ਉਮਰ ਪੂਰੀ ਕਰਦਾ ਕੋਈ ਯੋਗ ਵਿਅਕਤੀ ਵੋਟ ਬਣਉਣ ਤੋਂ ਵਾਂਝਾ ਨਾ ਰਹੇ।

Show More

Related Articles

Leave a Reply

Your email address will not be published. Required fields are marked *

Back to top button