ਜ਼ਿਲ੍ਹਾ ਫ਼ਾਜ਼ਿਲਕਾ
Trending

3 ਦਸੰਬਰ ਤੱਕ ਮਨਾਇਆ ਜਾਵੇਗਾ ਬਾਲ ਅਤੇ ਕਿਸ਼ੋਰ ਮਜਦੂਰੀ ਖਾਤਮਾ ਸਪਤਾਹ: ਡਿਪਟੀ ਕਮਿਸ਼ਨਰ

Child and Adolescent Labor Abolition Week will be celebrated till December 3: Deputy Commissioner

ਫਾਜ਼ਿਲਕਾ, 30 ਨਵੰਬਰ (ਹਰਕਿਰਨ ਜੀਤ ਸਿੰਘ ਰਾਮਗੜ੍ਹੀਆ) ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਨੇ ਦਸਿਆ ਕਿ ਜ਼ਿਲ੍ਹੇ ’ਚ 3 ਦਸੰਬਰ ਤੱਕ ਬਾਲ ਅਤੇ ਕਿਸ਼ੋਰ (ਅਡੋਲਸੈਂਟ) ਮਜਦੂਰੀ ਖਾਤਮਾ ਸਪਤਾਹ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਟੇਟ ਐਕਸ਼ਨ ਪਲਾਨ ਫਾਰ ਟੋਟਲ ਐਬੋਲਿਸ਼ਨ ਆਫ ਚਾਈਲਡ ਲੇਬਰ ਐਂਡ ਅਡੋਲਸੈਂਟ ਲੇਬਰ (ਪ੍ਰੋਹਿਬਸ਼ਲ ਐਂਡ ਰੈਗੂਲੇਸ਼ਨ) ਐਕਟ 1986 ਤਹਿਤ ਬਾਲ ਮਜਦੂਰੀ ਖਾਤਮੇ ਸਬੰਧੀ ਜਿਲ੍ਹੇ ਦੀਆਂ ਸਮੂਹ ਸਬ-ਡਵੀਜਨਾਂ ਦੇ ਉਪ ਮੰਡਲ ਮੈਜਿਸਟ੍ਰੇਟਾਂ ਦੀ ਅਗਵਾਈ ਵਿੱਚ ਅਚਨਚੇਤ ਛਾਪੇ ਮਾਰਨ, ਲੱਭੇ ਗਏ ਬਾਲ ਮਜਦੂਰਾਂ ਦੇ ਪੁਨਰਵਾਸ ਅਤੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਟੀਮਾਂ ਗਠਿਤ ਕੀਤੀਆਂ ਗਈਆਂ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੈਕਿੰਗ ਟੀਮਾਂ ਨਾਲ ਪੁਲਿਸ ਵਿਭਾਗ ਦੇ ਕਰਮਚਾਰੀ ਤਾਇਨਾਤ ਹਨ ਜ਼ੋ ਕਿ ਦੋਸ਼ੀਆਂ ਖਿਲਾਫ ਐਫ.ਆਈ. ਆਰ. ਦਰਜ ਕਰਨਗੇ। ਉਨ੍ਹਾਂ ਦੱਸਿਆ ਕਿ ਮੁਆਇਨਾ ਕਰਨ ਲਈ ਮੈਡੀਕਲ ਅਫ਼ਸਰ ਚੈਕਿੰਗ ਟੀਮਾਂ ਨਾਲ ਮੌਜੂਦ ਰਹਿਣਗੇ, ਡਿਪਟੀ ਡਾਇਰੈਕਟਰ ਆਫ਼ ਫੈਕਟਰੀਜ ਵੀ ਭੱਠਿਆਂ/ਫੈਕਟਰੀਆਂ ਵਿੱਚ ਚੈਕਿੰਗ ਕਰਨ ਲਈ ਟੀਮ ਦੇ ਨਾਲ ਹੋਣਗੇ। ਉਨ੍ਹਾਂ ਕਿਹਾ ਕਿ ਦਫ਼ਤਰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਦਾ ਨੁਮਾਇੰਦਾ ਚੈਕਿੰਗ ਟੀਮਾਂ ਨਾਲ ਰਹੇਗਾ ਅਤੇ ਲੋੜ ਪੈਣ ’ਤੇ ਬਾਲ ਮਜ਼ਦੂਰਾਂ ਨੂੰ ਸ਼ੈਲਟਰ ਹੋਮ ਵਿੱਚ ਭੇਜਣ ਲਈ ਪਾਬੰਦ ਹੋਵੇਗਾ। ਚੈਕਿੰਗ ਦੌਰਾਨ ਨਗਰ ਕੌਂਸਲਾਂ ਦੇ ਅਧਿਕਾਰੀ ਵੀ ਟੀਮਾਂ ਨਾਲ ਰਹਿਣਗੇ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿਖਿਆ ਅਫਸਰ ਬਾਲ ਮਜ਼ਦੂਰਾਂ ਦੀ ਸਰਵ ਸਿਖਿਆ ਅਭਿਆਨ ਤਹਿਤ ਪੜ੍ਹਾਈ ਸਬੰਧੀ ਪੁਖਤਾ ਇੰਤਜਾਮ ਕਰਵਾਉਣੇ ਯਕੀਨੀ ਬਣਾਉਣਗੇ।ਉਨ੍ਹਾਂ ਕਿਹਾ ਕਿ ਟੀਮਾਂ ਸਬੰਧਤ ਉਪ ਮੰਡਲ ਮੈਜਿਸਟੇ੍ਰਟ ਦੀ ਅਗਵਾਈ ਵਿੱਚ ਹਫ਼ਤੇ ਦੌਰਾਨ ਚੈਕਿੰਗ ਕਰਕੇ ਆਪਣੀ ਰਿਪੋਰਟ ਕਿਰਤ ਤੇ ਸੁਲਾਹ ਅਫ਼ਸਰ ਫਾਜ਼ਿਲਕਾ ਨੂੰ ਭੇਜਣਗੇ ਜੋ ਕਿ ਅਗਲੇਰੀ ਕਾਰਵਾਈ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਭੇਜਣਗੇ।

ਉਨ੍ਹਾਂ ਕਿਹਾ ਕਿ ਇੰਨ੍ਹਾਂ ਟੀਮਾਂ ਵੱਲੋਂ ਸਾਂਝੇ ਤੌਰ ’ਤੇ ਦੁਕਾਨਾਂ, ਭੱਠਿਆਂ, ਫੈਕਟਰੀਆਂ, ਮਨ-ਪ੍ਰਚਾਵੇ ਨਾਲ ਸਬੰਧਤ ਅਦਾਰਿਆਂ ਆਦਿ ਵਿੱਚ ਚੈਕਿੰਗ ਕੀਤੀ ਜਾਵੇਗੀ। ਸਪਤਾਹ ਦੌਰਾਨ ਘਰੇਲੂ ਕੰਮਾਂ ’ਚ ਲੱਗੇ ਬਾਲ ਕਿਰਤੀਆਂ ਦੀ ਵੀ ਵਿਸ਼ੇਸ਼ ਤੌਰ ’ਤੇ ਚੈਕਿੰਗ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਉਪ ਮੰਡਲ ਮੈਜਿਸਟਰੇਟ ਚੈਕਿੰਗ ਟੀਮਾਂ ਦੀ ਸੁਪਰਵੀਜ਼ਨ ਅਤੇ ਅਗਵਾਈ ਕਰਨਗੇ।

Show More

Related Articles

Leave a Reply

Your email address will not be published.

Back to top button