ਜ਼ਿਲ੍ਹਾ ਫ਼ਾਜ਼ਿਲਕਾ
Trending

7 ਦਸੰਬਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਉਣਗੇ ਫਾਜ਼ਿਲਕਾ, ਨਵੇਂ ਬਣੇ ਬੱਸ ਸਟੈਂਡ ਤੇ ਸਿਵਲ ਹਸਪਤਾਲ ਦਾ ਕਰਨਗੇ ਉਦਘਾਟਨ

On December 7, Chief Minister Charanjit Singh Channi will visit Fazilka, inaugurate newly constructed bus stand and Civil Hospital.

ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਪੁਲਿਸ ਮੁਖੀ ਨੇ ਬਸ ਸਟੈਂਡ ਅਤੇ ਸਿਵਲ ਹਸਪਤਾਲ ਦਾ ਕੀਤਾ ਦੌਰਾ

ਫਾਜ਼ਿਲਕਾ, 2 ਦਸੰਬਰ (ਹਰਕਿਰਨ ਜੀਤ ਸਿੰਘ ਰਾਮਗੜ੍ਹੀਆ) ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ 7 ਦਸੰਬਰ ਨੂੰ ਜ਼ਿਲ੍ਹਾ ਫਾਜ਼ਿਲਕਾ ਵਿਖੇ ਨਵੇਂ ਬੱਸ ਸਟੈਂਡ ਤੇ 100 ਬੈਡ ਵਾਲੇ ਨਵੇਂ ਸਿਵਲ ਹਸਪਤਾਲ ਦਾ ਉਦਘਾਟਨ ਕਰਨ ਲਈ ਫਾਜ਼ਿਲਕਾ ਵਿਖੇ ਪਹੁੰਚ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਅਤੇ ਜਿਲ੍ਹਾ ਪੁਲਿਸ ਮੁਖੀ ਸ੍ਰੀ ਹਰਮਨਬੀਰ ਸਿੰਘ ਗਿੱਲ ਵੱਲੋਂ ਬਸ ਸਟੈਂਡ ਅਤੇ ਸਿਵਲ ਹਸਪਤਾਲ ਵਿਖੇ ਜਾ ਕੇ ਪ੍ਰਬੰਧਾ ਦਾ ਜਾਇਜਾ ਲੈਣ ਮੌਕੇ ਕੀਤਾ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਨਿਰੀਖਣ ਕਰਦਿਆਂ ਕਿਹਾ ਕਿ ਬੱਸ ਸਟੈਂਡ ਤੇ ਸਿਵਲ ਹਸਪਤਾਲ ਦੇ ਲੋੜੀਂਦੇ ਸਾਰੇ ਪ੍ਰਬੰਧ ਮੁਕੰਮਲ ਹੋ ਗਏ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਉਦਘਾਟਨ ਵਾਲੇ ਦਿਨ ਮੁੱਖ ਮੰਤਰੀ ਦੀ ਆਮਦ ਨੂੰ ਲੈ ਕੇ ਪੁਖਤਾ ਇੰਤਜਾਮ ਹਰ ਹੀਲੇ ਸਮੇਂ ਸਿਰ ਮੁਕੰਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਉਦਘਾਟਨ ਮੌਕੇ ਸੁਰੱਖਿਆ ਪੱਖੋਂ ਕੋਈ ਅਣਗਹਿਲੀ ਨਾ ਵਰਤੀ ਜਾਵੇ ਅਤੇ ਸਮੂਹ ਅਧਿਕਾਰੀ ਆਪੋ-ਆਪਣੇ ਵਿਭਾਗ ਨਾਲ ਜੁੜੇ ਪ੍ਰਬੰਧਾਂ ਨੂੰ ਪਹਿਲਾਂ ਤੋਂ ਮੁਕੰਮਲ ਕਰਨੇ ਯਕੀਨੀ ਬਣਾਉਣ।

ਇਸ ਮੌਕੇ ਐਸ.ਡੀ.ਐਮ. ਸ੍ਰੀ ਰਵਿੰਦਰ ਸਿੰਘ ਅਰੋੜਾ, ਐਸ.ਪੀ. ਮੈਡਮ ਅਵਨੀਤ ਕੌਰ ਸਿਧੂ, ਨਗਰ ਕੌਂਸਲ ਦੇ ਪ੍ਰਧਾਨ ਸ੍ਰੀ ਸੁਰਿੰਦਰ ਸਚਦੇਵਾ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

Show More

Related Articles

Leave a Reply

Your email address will not be published.

Back to top button