ਜ਼ਿਲ੍ਹਾ ਫ਼ਾਜ਼ਿਲਕਾ
Trending

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 7 ਦਸੰਬਰ ਨੂੰ ਨਵੇਂ ਬਸ ਸਟੈਂਡ ਅਤੇ ਸਿਵਲ ਹਸਪਤਾਲ ਫਾਜ਼ਿਲਕਾ ਦਾ ਕਰਨਗੇ ਉਦਘਾਟਨ: ਵਿਧਾਇਕ ਘੁਬਾਇਆ

CM Charanjit Singh Channy To Inaugurate New Bus Stand And Civil Hospital Fazilka On December 7: MLA Ghubaya

ਫਾਜ਼ਿਲਕਾ, 2 ਦਸੰਬਰ (ਹਰਕਿਰਨ ਜੀਤ ਸਿੰਘ ਰਾਮਗੜ੍ਹੀਆ) ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ 7 ਦਸੰਬਰ ਨੂੰ ਫਾਜ਼ਿਲਕਾ ਜ਼ਿਲ੍ਹੇ ਵਿਚ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਫਾਜ਼ਿਲਕਾ ਵਾਸੀਆਂ ਨੂੰ ਬਸ ਸਟੈਂਡ ਅਤੇ ਸਿਵਲ ਹਸਪਤਾਲ ਸਮਰਪਿਤ ਕਰਨ ਜਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਫਾਜ਼ਿਲਕਾ ਦੇ ਵਿਧਾਇਕ ਸ. ਦਵਿੰਦਰ ਸਿੰਘ ਘੁਬਾਇਆ ਨੇ ਮੁੱਖ ਮੰਤਰੀ ਪੰਜਾਬ ਨਾਲ ਮੁਲਾਕਾਤ ਕਰਕੇ ਕੀਤਾ। ਉਨ੍ਹਾਂ ਕਿਹਾ ਕਿ 7 ਦਸੰਬਰ ਨੂੰ ਮੁੱਖ ਮੰਤਰੀ ਪੰਜਾਬ ਵੱਲੋਂ ਫਾਜ਼ਿਲਕਾ ਵਿਖੇ ਨਵੇਂ ਬਸ ਸਟੈਂਡ ਅਤੇ ਸਿਵਲ ਹਸਪਤਾਲ ਦਾ ਉਦਘਾਟਨ ਕਰਨਗੇ ਤੇ ਲੋਕਾਂ ਨੂੰ ਸੌਗਾਤਾਂ ਵੰਡਣਗੇ।

ਸ. ਘੁਬਾਇਆ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸੁਵਿਧਾਵਾਂ ਮੁਹੱਈਆ ਕਰਵਾਉਣ ‘ਚ ਹਰੇਕ ਯੋਗ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਹਰੇਕ ਵਰਗ ਦਾ ਧਿਆਨ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿਖੇ ਮਾਡਰਨ ਤਰੀਕੇ ਨਾਲ ਬਣੇ ਨਵੇਂ ਬਸ ਸਟੈਂਡ ਨਾਲ ਲੋਕਾਂ ਨੂੰ ਆਉਣ-ਜਾਣ ‘ਚ ਹੋਰ ਸੌਖ ਹੋਵੇਗੀ। ਇਸ ਤੋਂ ਇਲਾਵਾ 100 ਬੈਡ ਵਾਲੇ ਨਵੇਂ ਸਿਵਲ ਹਸਪਤਾਲ ਨਾਲ ਲੋਕਾਂ ਨੂੰ ਸਿਹਤ ਸੁਵਿਧਾਵਾਂ ਮਿਲਣ ‘ਚ ਹੋਰ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਲਾਜ ਕਰਵਾਉਣ ਲਈ ਹੁਣ ਬਾਹਰ ਨਹੀਂ ਜਾਣਾ ਪਵੇਗਾ।

ਵਿਧਾਇਕ ਘੁਬਾਇਆ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਰਹੀ ਹੈ। ਉਨ੍ਹਾਂ ਕਿਹਾ ਕਿ ਪਾਣੀ ਦੇ ਬਿਲਾਂ ਦੇ ਰੇਟ ਘਟਾਉਣਾ, ਬਿਜਲੀ ਦੇ ਬਿਲਾਂ ਦੇ ਬਕਾਏ ਮੁਆਫ ਕਰਨਾ ਆਦਿ ਹੋਰ ਇਤਿਹਾਸਕ ਫੈਸਲੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਦੇ ਹਿਤਾਂ ਦੇ ਲਈ ਲਏ ਗਏ ਹਨ ਜ਼ੋ ਪੰਜਾਬ ਵਾਸੀਆਂ ਲਈ ਕਿਸੇ ਸੌਗਾਤ ਨਾਲੋਂ ਘੱਟ ਨਹੀਂ ਹਨ।

Show More

Related Articles

Leave a Reply

Your email address will not be published.

Back to top button