ਸੰਸਾਰ ਦਿਵਸ ਮੌਕੇ ਦਿਵਿਆਂਗਜਣਾਂ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਕੀਤਾ ਜਾਵੇਗਾ ਜਾਗਰੂਕ
On the occasion of World Day, Divyangajans will be sensitized at the District Employment and Trade Bureau.

ਫਾਜ਼ਿਲਕਾ, 8 ਦਸੰਬਰ (ਹਰਕਿਰਨ ਜੀਤ ਸਿੰਘ ਰਾਮਗੜ੍ਹੀਆ) ਜਿਲ੍ਹਾ ਰੋਜਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ੍ਰੀ ਕ੍ਰਿਸ਼ਨ ਲਾਲ ਨੇ ਦੱਸਿਆ ਕਿ ਦਿਵਿਆਂਗਜਣਾਂ ਲਈ ਸੰਸਾਰ ਦਿਵਸ ਹਰ ਸਾਲ ਦਸੰਬਰ ਮਹੀਨੇ ਵਿੱਚ ਮਨਾਇਆ ਜਾਂਦਾ ਹੈ।ਉਨ੍ਹਾਂ ਕਿਹਾ ਕਿ ਦਿਵਿਆਂਗਜਣਾ ਦੀ ਭਲਾਈ ਲਈ ਹਰੇਕ ਵਿਭਾਗ ਵਿਚ ਅਨੇਕਾਂ ਸਕੀਮਾਂ ਚਲਾਈਆਂ ਜਾਂਦੀਆਂ ਹਨ।
ਉਨ੍ਹਾਂ ਕਿਹਾ ਕਿ ਇਸ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਵੀ ਸੰਸਾਰ ਦਿਵਸ ਮਨਾਇਆ ਜਾ ਰਿਹਾ ਹੈ। ਜਿਸ ਦਾ ਮੰਤਵ ਦਿਵਿਆਂਗਜਣਾਂ ਨੂੰ ਉਹਨਾਂ ਦੀ ਯੋਗਤਾ ਅਤੇ ਕਾਰ-ਗੁਜਾਰੀ ਬਾਰੇ ਜਾਗਰੁਕ ਕਰਨਾ ਹੈ।ਇਸ ਤੋਂ ਇਲਾਵਾ ਉਮੀਦਵਾਰਾਂ ਨੂੰ ਰੋਜ਼ਗਾਰ ਦਫਤਰਾਂ ਵੱਲੋਂ ਮਿਲਣ ਵਾਲੀਆਂ ਸਹੂਲਤਾਂ ਸਬੰਧੀ ਜਾਣਕਾਰੀ ਦਿੱਤੀ ਜਾਵੇ।
ਉਨ੍ਹਾਂ ਕਿਹਾ ਕਿ ਚਾਹਵਾਨ ਉਮੀਦਵਾਰ ਜਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ ਵਿਖੇ, ਬਲਾਕ-ਏ, ਚੌਥੀ ਮੰਜਿਲ, ਕਮਰਾ ਨੰਬਰ 502, ਡੀ.ਸੀ. ਦਫਤਰ ਵਿਖੇ 10 ਦਸੰਬਰ 2021 ਨੂੰ ਸਵੇਰੇ 11 ਵੱਜੇ ਸ਼ਿਰਕਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ 89060-22220 ਦੇ ਸੰਪਰਕ ਕੀਤਾ ਜਾ ਸਕਦਾ ਹੈ।