ਜ਼ਿਲ੍ਹਾ ਫ਼ਾਜ਼ਿਲਕਾ

ਜ਼ਿਲ੍ਹੇ ਅੰਦਰ ਵੱਖ-ਵੱਖ ਹਲਕਿਆਂ ‘ਚ ਜਾ ਕੇ ਵੋਟਾਂ ਪ੍ਰਤੀ ਜਾਗਰੂਕਤਾ ਫੈਲਾ ਰਹੀ ਹੈ “ਵੋਟਰ ਜਾਗਰੂਕਤਾ ਵੈਨ”

"Voter Awareness Van" is spreading awareness about voting by visiting different constituencies in the district.

ਵੋਟਾਂ ਪ੍ਰਤੀ ਜਾਗਰੂਕਤਾ ਲਿਆਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਕੀਤੇ ਜਾ ਰਹੇ ਯੋਗ ਉਪਰਾਲੇ

ਫਾਜ਼ਿਲਕਾ, 4 ਜਨਵਰੀ (ਹਰਕਿਰਨ ਜੀਤ ਸਿੰਘ ਰਾਮਗੜ੍ਹੀਆ) ਚੋਣ ਕਮਿਸ਼ਨ ਪੰਜਾਬ ਦੀ ਹਦਾਇਤਾਂ ਅਨੁਸਾਰ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪ੍ਰਤੀ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੰਭਲੇ ਮਾਰੇ ਜਾ ਰਹੇ ਹਨ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਮੈਡਮ ਬਬੀਤਾ ਕਲੇਰ ਦੇ ਦਿਸ਼ਾ-ਨਿਰਦੇਸ਼ਾ ‘ਤੇ ਜ਼ਿਲ੍ਹੇ ਅੰਦਰ ਚੋਣ ਕਮਿਸ਼ਨ ਪੰਜਾਬ ਵੱਲੋਂ ਭੇਜੀ ਗਈ ਵੋਟਰ ਜਾਗਰੂਕਤਾ ਵੈਨ ਚਲਾਈ ਜਾ ਰਹੀ ਹੈ। ਜੋ ਕਿ ਜ਼ਿਲ੍ਹੇ ਦੇ ਵੱਖ-ਵੱਖ ਹਲਕਿਆਂ ਅੰਦਰ ਜਾ ਕੇ ਲੋਕਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਜਾਗਰੂਕ ਕਰ ਰਹੀ ਹੈ।

ਸਹਾਇਕ ਨੋਡਲ ਅਫਸਰ ਅਤੇ ਜ਼ਿਲ੍ਹਾ ਸਵੀਪ ਆਈਕੋਨ ਪ੍ਰਿੰਸੀਪਲ ਸ੍ਰੀ ਰਜਿੰਦਰ ਕੁਮਾਰ ਨੈਸ਼ਨਲ ਅਵਾਰਡੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਰਿਟਰਨਿੰਗ ਅਫਸਰਾਂ ਦੇ ਸਹਿਯੋਗ ਨਾਲ “ਮੇਰੀ ਵੋਟ ਮੇਰਾ ਅਧਿਕਾਰ” ਦੇ ਸੰਦੇਸ਼ ਨੂੰ ਹਰੇਕ ਵਿਅਕਤੀ ਤੱਕ ਪਹੁੰਚਾਉਣ ਲਈ ਸਾਰਥਕ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਵੋਟਰ ਜਾਗਰੂਕਤਾ ਵੈਨ 13 ਦਸੰਬਰ ਤੋਂ ਜ਼ਿਲ੍ਹਾ ਫਾਜ਼ਿਲਕਾ ਅੰਦਰ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਵੈਨ ਹਰੇਕ ਹਲਕੇ ਵਿਚ ਕ੍ਰਮਵਾਰ ਲੋਕਾਂ ਨੂੰ ਵੋਟ ਦੇ ਅਧਿਕਾਰ, ਐਪਿਕ ਕਾਰਡ ਅਤੇ ਆਨਲਾਈਨ ਵੋਟਾਂ ਬਣਾਉਣ ਪ੍ਰਤੀ ਅਤੇ ਵਿਸ਼ੇਸ਼ ਤੌਰ `ਤੇ ਪੀ.ਡਬਲਿਊ.ਡੀ. ਵੋਟਰਾਂ ਤੇ ਟਰਾਂਸਜੈਂਡਰਾਂ ਅਤੇ ਮਾਈਗ੍ਰੇਟਰਾਂ ਨੂੰ ਵੋਟ ਬਣਵਾਉਣ ਅਤੇ ਵੋਟ ਪਾਉਣ ਬਾਰੇ ਜਾਗਰੂਕ ਕਰ ਰਹੀ ਹੈ।

ਸਹਾਇਕ ਨੋਡਲ ਅਫਸਰ ਨੇ ਦੱਸਿਆ ਕਿ ਇਸ ਜਾਗਰੂਕਤਾ ਵੈਨ ਦੇ ਨਾਲ-ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖਰੇ ਤੌਰ ‘ਤੇ ਇਕ ਜਾਗਰੂਕਤਾ ਵੈਨ ਵੀ ਚਲਾਈ ਗਈ ਹੈ, ਜੋ ਕਿ ਲੋਕਾਂ ਨੂੰ ਵੋਟਾਂ ਦੇ ਅਧਿਕਾਰ ਬਾਰੇ ਪ੍ਰੇਰਿਤ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸਵੀਪ ਪ੍ਰੋਜੈਕਟ ਤਹਿਤ ਵੱਖ-ਵੱਖ ਸਕੂਲਾਂ ਤੇ ਕਾਲਜਾਂ ਅਤੇ ਸ਼ਹਿਰ ਵਾਸੀਆਂ ਵਿਚਕਾਰ ਗਤੀਵਿਧੀਆਂ ਕਰਵਾਉਣ ਸਬੰਧੀ ਜਨਵਰੀ 2022 ਮਹੀਨਾ ਦਾ ਕਲੰਡਰ ਵੀ ਜਾਰੀ ਕੀਤਾ ਗਿਆ ਹੈ। ਜਿਸ ਤਹਿਤ ਵੱਖ-ਵੱਖ ਗਤੀਵਿਧੀਆਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਗਤੀਵਿਧੀਆਂ ਕਰਵਾਉਣ ਦਾ ਮਕਸਦ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 2022 ਦੌਰਾਨ ਜ਼ਿਲ੍ਹੇ ਅੰਦਰ ਸੋ ਫੀਸਦੀ ਵੋਟ ਬਣਾਉਣਾ ਅਤੇ ਸੋ ਫੀਸਦੀ ਵੋਟ ਪਵਾਉਣਾ ਹੈ।

Show More

Related Articles

Leave a Reply

Your email address will not be published. Required fields are marked *

Back to top button