ਨਰਮੇ ਦੀ ਪੌਦ ਸੁਰੱਖਿਆ ਵਿਸ਼ੇ ਤੇ ਇੱਕ ਦਿਨ ਦਾ ਟ੍ਰੇਨਿੰਗ ਪ੍ਰੋਗਰਾਮ ਅਬੋਹਰ ਵਿਖੇ ਰੱਖਿਆ
A one day training program on Cotton Plant Protection was held at Abohar

ਅਬੋਹਰ/ਫਾਜ਼ਿਲਕਾ, 7 ਅਪ੍ਰੈਲ (ਦੀ ਪੰਜਾਬ ਟੂਡੇ ਬਿਊਰੋ) ਅਜਾਦੀ ਕਾ ਅੰਮ੍ਰਿਤ ਮਹੋਤਵਸ ਤਹਿਤ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ 7 ਅਪ੍ਰੈਲ 2022 ਨੂੰ ਨਰਮੇ ਦੀ ਪੌਦ ਸੁਰੱਖਿਆ ਵਿਸ਼ੇ ਤੇ ਇੱਕ ਦਿਨ ਦਾ ਟ੍ਰੇਨਿੰਗ ਪ੍ਰੋਗਰਾਮ ਅਬੋਹਰ ਵਿਖੇ ਰੱਖਿਆ ਗਿਆ।
ਇਸ ਟ੍ਰੇਨਿੰਗ ਵਿੱਚ ਜ਼ਿਲ੍ਹਾ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਮੋਗਾ ਅਤੇ ਫਰੀਦਕੋਟ ਜਿਲ੍ਹੇ ਦੇ ਸਮੂਹ ਖੇਤੀਬਾੜੀ ਅਫਸਰ, ਖੇਤੀਬਾੜੀ ਵਿਕਾਸ ਅਫਸਰ, ਖੇਤੀਬਾੜੀ ਉਪ ਨਿਰੀਖਕ, ਖੇਤੀਬਾੜੀ ਟੈਕਨੀਸ਼ਨ ਅਤੇ ਸਟਾਫ ਨੇ ਭਾਗ ਲਿਆ। ਟ੍ਰੇਨਿੰਗ ਵਿੱਚ ਪੀਏਯੂ ਦੇ ਸਾਇੰਸਦਾਨ ਡਾ. ਮਨਪ੍ਰੀਤ ਸਿੰਘ ਨੇ ਨਰਮੇ ਦੀ ਫਸਲ ਦੀ ਬਿਜਾਈ ਤੋਂ ਲੈ ਕੇ ਚੁਗਾਈ ਤੱਕ ਪੈਕੇਜ ਪਰੈਕਟੀਜ ਦੀ ਪੂਰੀ ਜਾਣਕਾਰੀ ਦਿੱਤੀ।

ਇਸ ਮੌਕੇ ਡਾ. ਵਿਜੇ ਕੁਮਾਰ ਨੇ ਨਰਮੇ ਦੀ ਫਸਲ ਤੇ ਕੀੜੇ ਮਕੌੜੇ ਦੀ ਹਮਲੇ ਅਤੇ ਉਨ੍ਹਾਂ ਦੀ ਰੋਕਥਾਮ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਵੱਲੋਂ ਨਰਮੇ ਦੀ ਫਸਲ ਤੇ ਗੁਲਾਬੀ ਸੁੰਡੀ ਅਤੇ ਚਿੱਟੇ ਮੱਛਰ ਦੀ ਵਿਸ਼ੇਸ਼ ਤੌਰ ਤੇ ਰੋਕਥਾਮ ਦੀ ਜਾਣਕਾਰੀ ਦਿੱਤੀ ਗਈ। ਡਾ. ਜਗਦੀਸ਼ ਅਰੋੜਾ ਵੱਲੋਂ ਨਰਮੇ ਦੀ ਫਸਲ ਤੇ ਲੱਗਣ ਵਾਲੀਆਂ ਬਿਮਾਰੀਆਂ ਅਤੇ ਉਸ ਦੀ ਰੋਕਥਾਮ ਬਾਰੇ ਜਾਣਕਾਰੀ ਦਿੱਤੀ ਗਈ।
ਟ੍ਰੇਨਿੰਗ ਦੇ ਅੰਤ ਵਿੱਚ ਡਾ. ਰੇਸਮ ਸਿੰਘ, ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ ਵੱਲੋਂ ਆਏ ਹੋਏ ਸਾਇੰਸਦਾਨ, ਅਧਿਕਾਰੀਆਂ/ਕਰਮਚਾਰੀਆਂ ਦਾ ਧੰਨਵਾਦ ਕੀਤਾ ਗਿਆ।