ਜ਼ਿਲ੍ਹਾ ਫ਼ਾਜ਼ਿਲਕਾ
13 ਅਪ੍ਰੈਲ ਨੂੰ ਸ਼ਾਹ ਪੈਲੇਸ ‘ਚ ਲੱਗੇਗਾ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ
District level farmer training camp will be held on April 13 at Shah Palace Fazilka.

ਕਿਸਾਨ ਵੀਰ ਮੇਲੇ ਵਿੱਚ ਪਹੁੰਚ ਕੇ ਆਪਣੇ ਗਿਆਨ ਵਿੱਚ ਕਰਨ ਵਾਧਾ: ਖੇਤੀਬਾੜੀ ਅਫ਼ਸਰ
ਫਾਜ਼ਿਲਕਾ, 11 ਅਪ੍ਰੈਲ (ਦ ਪੰਜਾਬ ਟੂਡੇ ਬਿਊਰੋ) ਮੁੱਖ ਖੇਤੀਬਾੜੀ ਅਫ਼ਸਰ ਡਾ. ਰੇਸ਼ਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ ਵਿੱਚ 13 ਅਪ੍ਰੈਲ ਨੂੰ ਸ਼ਾਹ ਪੈਲਸ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਸਵੇਰੇ 9 ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੈਪ ਦੌਰਾਨ ਕਿਸਾਨਾਂ ਨੂੰ ਸਾਉਣੀ 2022 ਦੀਆਂ ਫਸਲਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ।
ਖੇਤੀਬਾੜੀ ਅਫ਼ਸਰ ਨੇ ਜ਼ਿਲ੍ਹੇ ਦੇ ਕਿਸਾਨ ਵੀਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਸਿਖਲਾਈ ਕੈਂਪ ਵਿੱਚ ਜ਼ਰੂਰ ਪਹੁੰਚਣ ਅਤੇ ਆਪਣੇ ਗਿਆਨ ਵਿੱਚ ਵਾਧਾ ਕਰਨ। ਉਨ੍ਹਾਂ ਕਿਹਾ ਕਿ ਇਹ ਕਿਸਾਨ ਮੇਲੇ ਕਿਸਾਨ ਵੀਰਾਂ ਦੇ ਗਿਆਨ ਵਿੱਚ ਵਾਧਾ ਕਰਨ ਲਈ ਲਗਾਏ ਜਾਂਦੇ ਹਨ ਤਾਂ ਜੋ ਕਿਸਾਨ ਆਪਣੇ ਗਿਆਨ ਵਿਚ ਵਾਧਾ ਕਰਕੇ ਫਸਲਾਂ ਦੀ ਬਿਜਾਈ ਕਰਨ ਅਤੇ ਵੱਧ ਮੁਨਾਫਾ ਪ੍ਰਾਪਤ ਕਰ ਸਕਣ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਕਿਸਾਨ ਮੇਲੇ ਦੌਰਾਨ ਬੀਜਾਂ ਅਤੇ ਆਧੁਨਿਕ ਸੰਦਾਂ ਦੀ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ।