ਦੁਆਬਾ
ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜੱਥੇਦਾਰ ਸਾਹਿਬ ਨੂੰ ਪਿਆ ਦਿਲ ਦਾ ਦੌਰਾ, ਹਸਪਤਾਲ ਦਾਖ਼ਿਲ

ਜਲੰਧਰ, 22 ਸਤੰਬਰ (ਬਿਊਰੋ) ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਮਗਰੋਂ ਉਨ੍ਹਾਂ ਨੂੰ ਜਲੰਧਰ ਦੇ ਆਕਸਫੋਰਡ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।
ਜ਼ਿਕਰਯੋਗ ਹੈ ਕਿ ਪਿੱਛਲੇ ਦਿਨੀਂ ਤਖਤ ਸ੍ਰੀ ਕੇਸਗੜ੍ਹ ਸਾਹਿਬ ’ਤੇ ਵਾਪਰੀ ਮੰਦਭਾਗੀ ਘਟਨਾ ਤੋਂ ਬਾਅਦ ਉਨ੍ਹਾਂ ਨੂੰ ਮਾਨਸਿਕ ਤੌਰ ’ਤੇ ਬਹੁਤ ਪ੍ਰੇਸ਼ਾਨ ਦੇਖਿਆ ਜਾ ਰਿਹਾ ਸੀ।