
ਗੁਰਦਾਸਪੁਰ, 31 ਅਕਤੂਬਰ (ਬਿਊਰੋ) ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸ. ਨਵਜੋਤ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੀ ਯੋਗ ਅਗਵਾਈ ਹੇਠ ਕਾਂਗਰਸ ਪਾਰਟੀ ਵੱਲੋਂ ਗੁਰਦਾਸਪੁਰ ਦੀ ਧਰਤੀ ਤੋਂ “ਮਿਸ਼ਨ ਫਤਹਿ 2022” ਦਾ ਅਗਾਜ਼ ਕੀਤਾ ਗਿਆ। ਇਸ ਸਮਾਗਮ ਦੀ ਸ਼ੁਰੂਆਤ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕੀਤੀ ਗਈl
ਇਸ ਮੌਕੇ ਸ. ਰੰਧਾਵਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੱਬੇ ਕੁਚਲਿਆ ਅਤੇ ਹਰ ਵਰਗ ਦੇ ਲੋਕਾਂ ਦੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਭਾਰਤ ਦੀ ਇੱਕੋ ਇੱਕ ਪਾਰਟੀ ਹੈ, ਜੋ ਭਾਰਤੀ ਲੋਕਾਂ ਦੀਆ ਭਾਵਨਾਵਾਂ ਨੂੰ ਸਮਝਦੀ ਹੈ।
ਮਿਸ਼ਨ 2022 ਦੇ ਪ੍ਰੋਗਰਾਮ ਦੀ ਸ਼ੁਰੂਆਤ ਸ. ਪਾਹੜਾ ਐਮ.ਐਲ.ਏ ਹਲਕਾ ਗੁਰਦਾਸਪੁਰ ਵੱਲੋਂ ਕੀਤੀ ਗਈ। ਇਸ ਮੌਕੇ ਸ. ਦਵਿੰਦਰ ਸਿੰਘ ਘੁਬਾਇਆ ਐਮ.ਐਲ.ਏ ਫਾਜ਼ਿਲਕਾ ਨੇ ਵੀ ਅਪਣੀ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ, ਆਓ ਆਪਾਂ ਸਾਰੇ ਰਲ ਕੇ ਨੋਜਵਾਨਾਂ ਦੀ ਜਵਾਨੀ ਨੂੰ ਬਰਕਰਾਰ ਰੱਖਦੇ ਹੋਏ, ਰੰਗਲੇ ਪੰਜਾਬ ਦੀ ਉਸਾਰੀ ਨੂੰ ਸਿਰਜੀਏ।
ਇਸ ਮੌਕੇ ਦਰਸ਼ਨ ਸਿੰਘ ਬਰਾੜ, ਪ੍ਰੀਤਮ ਸਿੰਘ ਕੋਟਭਾਈ, ਇੰਦਰਜੀਤ ਸਿੰਘ ਜੀਰਾ ਅਤੇ ਵੱਖ-ਵੱਖ ਹਲਕੇ ਦੇ ਐਮ.ਐਲ.ਏ ਸਹਿਬਾਨ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਵੀ ਹਾਜ਼ਿਰ ਸਨ।