ਸਿੱਖਿਆ ਤੇ ਰੋਜ਼ਗਾਰਜ਼ਿਲ੍ਹਾ ਫ਼ਾਜ਼ਿਲਕਾ
Trending

ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਕਾਰੋਬਾਰ ਵੱਲ ਉਤਸਾਹਿਤ ਕਰਨ ਲਈ 29 ਨਵੰਬਰ ਨੂੰ ਲੱਗੇਗਾ ਕੈਂਪ

The camp will be held on November 29 to encourage the youth towards self-employment.

ਫਾਜ਼ਿਲਕਾ, 27 ਨਵੰਬਰ (ਹਰਕਿਰਨ ਜੀਤ ਸਿੰਘ ਰਾਮਗੜ੍ਹੀਆ) ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਦੇ ਕਾਰੋਬਾਰ ਵੱਲ ਉਤਸਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਇਸ ਤਹਿਤ ਵਿਸ਼ੇਸ਼ ਤੌਰ ‘ਤੇ ਕੈਂਪ ਵੀ ਆਯੋਜਿਤ ਕੀਤੇ ਜਾ ਰਹੇ ਹਨ।ਇਹ ਜਾਣਕਾਰੀ ਜ਼ਿਲੇ੍ਹ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ 29 ਨਵੰਬਰ 2021 ਨੂੰ ਸਵੈ-ਰੋਜ਼ਗਾਰ ਤਹਿਤ ਕੈਂਪ ਲਗਾਇਆ ਜਾਵੇਗਾ।

ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਸ਼ਮੂਲੀਅਤ ਕੀਤੀ ਜਾਵੇਗੀ ਅਤੇ ਵਿਭਾਗਾਂ ਵੱਲੋਂ ਸਵੈ-ਰੋਜ਼ਗਾਰ ਸਬੰਧੀ ਚਲਾਈਆਂ ਜਾਂਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਡੇਅਰੀ ਵਿਭਾਗ, ਮੱਛੀ ਪਾਲਣ ਵਿਭਾਗ, ਪਸ਼ੂ ਪਾਲਣ ਵਿਭਾਗ, ਜ਼ਿਲ੍ਹਾ ਉਦਯੋਗ ਕੇਂਦਰ, ਲੀਡ ਬੈਂਕ ਮੈਨੇਜਰ, ਐਸ.ਸੀ. ਕਾਰਪੋਰੇਸ਼ਨ, ਬੈਂਕਫਿੰਕੋ ਆਦਿ ਹੋਰ ਵਿਭਾਗਾਂ ਅਧੀਨ ਚਲਾਈਆਂ ਜਾਂਦੀਆਂ ਸਕੀਮਾ ਸਬੰਧੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਸਵੈ-ਰੋਜਗਾਰ ਦਾ ਕਿੱਤਾ ਸ਼ੁਰੂ ਕਰਨ ਲਈ ਵਿਭਾਗਾਂ ਵੱਲੋਂ ਸੁਖਾਵੇ ਢੰਗ ਨਾਲ ਲੋਨ ਵੀ ਮੁਹੱਈਆ ਕਰਵਾਏ ਜਾਣਗੇ ਤਾਂ ਜ਼ੋ ਲੋਕਾਂ ਨੂੰ ਖੁਜਲ-ਖੁਆਰ ਨਾ ਹੋਣਾ ਪਵੇ। ਉਨ੍ਹਾਂ ਦੱਸਿਆ ਕਿ ਜਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ ਵਿਖੇ ਵੱਖ-ਵੱਖ ਵਿਭਾਗ ਇਕ ਥਾਂ `ਤੇ ਬੈਠ ਕੇ ਸਕੀਮਾਂ ਸਬੰਧੀ ਜਾਣਕਾਰੀ ਦੇਣਗੇ। ਉਨ੍ਹਾਂ ਦੱਸਿਆ ਕਿ ਇਹ ਕੈਂਪ ਸਵੇਰੇ 10:30 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਏ ਬਲਾਕ, ਚੌਥੀ ਮੰਜ਼ਿਲ ਦੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਵਿਖੇ ਲਗਾਇਆ ਜਾਵੇਗਾ ਸੋ ਵੱਧ ਤੋਂ ਵੱਧ ਨੌਜਵਾਨ ਕੈਂਪ ਵਿਚ ਸ਼ਿਰਕਤ ਕਰਕੇ ਲਾਹਾ ਹਾਸਲ ਕਰਨ।

Show More

Related Articles

Leave a Reply

Your email address will not be published. Required fields are marked *

Back to top button