ਸਿੱਖਿਆ ਤੇ ਰੋਜ਼ਗਾਰ
Trending

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਖ-ਵੱਖ ਕਾਡਰਾਂ ਦੀਆਂ 12772 ਅਸਾਮੀਆਂ ਦਾ ਇਸ਼ਤਿਹਾਰ ਜਾਰੀ

Punjab School Education Department has issued advertisement for 12772 posts of various cadres.

ਚੰਡੀਗੜ੍ਹ 17 ਦਸੰਬਰ (ਦ ਪੰਜਾਬ ਟੁਡੇ ਬਿਊਰੋ) ਪੰਜਾਬ ਸੂਬੇ ਵਿੱਚ ਮਿਆਰੀ ਸਿੱਖਿਆ ਨੂੰ ਉੱਪਰ ਚੁੱਕਣ ਅਤੇ ਯਕੀਨੀ ਬਣਾਉਣ ਲਈ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਵੱਖ-ਵੱਖ ਕਾਡਰਾਂ ਦੀਆਂ 12772 ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ। ਇਨ੍ਹਾਂ ਅਸਾਮੀਆਂ ਸਮੇਤ ਹੁਣ ਤੱਕ ਕੁੱਲ 20166 ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਅਧੀਨ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਿੱਖਿਆ ਮੰਤਰੀ ਪ੍ਰਗਟ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਜਾਰੀ ਕੀਤੀਆਂ ਅਸਾਮੀਆਂ ਵਿੱਚ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਮਾਸਟਰ ਕਾਡਰ ਦੀਆਂ 4185, ਆਰਟ ਐਂਡ ਕਰਾਫਟ ਦੀਆਂ 250, ਲੈਕਚਰਾਰ ਕਾਡਰ ਦੀਆਂ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ 343 ਤੇ ਈ.ਟੀ.ਟੀ. ਦੀਆਂ 5994 ਅਸਾਮੀਆਂ ਤੋਂ ਇਲਾਵਾ ਪ੍ਰਾਇਮਰੀ ਸਕੂਲਾਂ ਵਿੱਚ ਖੇਡਾਂ ਨੂੰ ਹੁਲਾਰਾ ਦੇਣ ਲਈ ਪੀ.ਟੀ.ਆਈ. ਦੀਆਂ 2000 ਅਸਾਮੀਆਂ ਸ਼ਾਮਿਲ ਹਨ।

ਸਿੱਖਿਆ ਮੰਤਰੀ ਨੇ ਦੱਸਿਆ ਕਿ ਪਿਛਲੇ ਸਾਢੇ ਚਾਰ ਸਾਲਾਂ ਦੇ ਅਰਸੇ ਦੌਰਾਨ ਕੁੱਲ 14534 ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ ਜਿਸ ਤੋਂ ਸੂਬਾ ਸਰਕਾਰ ਦੀ ਪ੍ਰਭਾਵਸ਼ਾਲੀ ਵਿਦਿਅਕ ਢਾਂਚਾ ਪ੍ਰਦਾਨ ਕਰਨ ਦੀ ਵਚਨਬੱਧਤਾ ਸਿੱਧ ਹੁੰਦੀ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਭਰਤੀ ਨਿਰੋਲ ਮੈਰਿਟ ਦੇ ਆਧਾਰ ਉੱਤੇ ਪਾਰਦਰਸ਼ੀ ਤਰੀਕੇ ਨਾਲ ਹੋਵੇਗੀ।

Show More

Related Articles

Leave a Reply

Your email address will not be published. Required fields are marked *

Back to top button