ਗੁਰਪ੍ਰੀਤ ਹੋਲੀ ਹਾਰਟ ਪਬਲਿਕ ਸਕੂਲ ਮਹਿਲ ਕਲਾਂ ‘ਚ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ

ਦਸਵੀ ਤੇ ਬਾਰਵੀਂ ਕਲਾਸ ‘ਚੋ ਪਹਿਲੀਆਂ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਬੱਚਿਆਂ ਨੂੰ ਕੀਤਾ ਗਿਆ ਸਨਮਾਨਿਤ
ਮਹਿਲ ਕਲਾਂ 8 ਅਗਸਤ ( ਜਗਸੀਰ ਸਿੰਘ ਧਾਲੀਵਾਲ ਸਹਿਜੜਾ) ਇਲਾਕੇ ਦੀ ਨਾਮਵਾਰ ਵਿਦਿਅਕ ਸੰਸਥਾ ਗੁਰਪ੍ਰੀਤ ਹੋਲੀ ਹਾਰਟ ਪਬਲਿਕ ਸਕੂਲ, ਮਹਿਲਕਲਾਂ ਵਿਖੇ ਦਸਵੀਂ ਅਤੇ ਬਾਰ੍ਹਵੀਂ ਸੀ.ਬੀ.ਐਸ.ਈ. ਬੋਰਡ ਦੀ ਪ੍ਰੀਖਿਆ ਦੇ ਸਕੂਲ ਟੌਪਰ ਅਤੇ 90% ਅਤੇ ਉਸ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ 26 ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸ. ਗੁਰਜੀਤ ਸਿੰਘ ਰਾਮਨਿਵਾਸਿਆ ਪ੍ਰਧਾਨ, ਨਗਰ ਕੌਂਸਲ, ਬਰਨਾਲਾ ਨੇ ਮੁੱਖ ਮਹਿਮਾਨ ਦੇ ਤੌਰ ‘ਤੇ ਸ਼ਿਰਕਤ ਕੀਤੀ।
ਇਸ ਮੌਕੇ ਗੁਰਪ੍ਰੀਤ ਹੋਲੀ ਹਾਰਟ ਪਬਲਿਕ ਸਕੂਲ ਦੇ ਚੇਅਰਮੈਨ ਸ੍ਰੀ ਅਜੇ ਜਿੰਦਲ, ਮੈਨੇਜਿੰਗ ਡਾਇਰੈਕਟਰ ਸ੍ਰੀ ਸੁਸ਼ੀਲ ਗੋਇਲ, ਡਾਇਰੈਕਟਰ ਸ੍ਰੀ ਨਿਤਿਨ ਜਿੰਦਲ, ਐਕਜੀਕਿਊਟਿਵ ਡਾਇਰੈਕਟਰ ਸ੍ਰੀ ਰਾਕੇਸ਼ ਬਾਂਸਲ ਅਤੇ ਪ੍ਰਿੰਸੀਪਲ ਸ੍ਰੀਮਤੀ ਨਵਜੋਤ ਟੱਕਰ ਨੇ ਮੁੱਖ ਮਹਿਮਾਨ ਦਾ ਨਿੱਘਾ ਸਵਾਗਤ ਕੀਤਾ। ਸਮਾਰੋਹ ਦੀ ਸ਼ੁਰੂਆਤ ਜਯੋਤੀ ਜਗਾ ਕੇ ਕੀਤੀ ਗਈ, ਜਿਸ ਤੋਂ ਬਾਅਦ ਇਨਾਮ ਵੰਡ ਸਮਾਰੋਹ ਹੋਇਆ।
ਇਸ ਮੌਕੇ ਗੁਰਜੀਤ ਸਿੰਘ ਰਾਮਨਿਵਾਸੀਆ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੜਾਈ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਦੀ ਹੈ ਅਤੇ ਉਨ੍ਹਾਂ ਨੇ ਸਕੂਲ ਦੀ ਹਰ ਖੇਤਰ ਵਿੱਚ ਵੱਕਾਰੀ ਨਾਮਣਾ ਖੱਟਣ ਲਈ ਸ਼ਲਾਘਾ ਕੀਤੀ। ਉਨ੍ਹਾਂ ਅਧਿਆਪਕਾਂ ਅਤੇ ਮਾਪਿਆਂ ਨੂੰ ਉਨ੍ਹਾਂ ਦੇ ਯਤਨਾਂ ਅਤੇ ਮਾਰਗਦਰਸ਼ਨ ਲਈ ਵਧਾਈ ਵੀ ਦਿੱਤੀ।
ਇਸ ਮੌਕੇ ਇਲਾਕੇ ਦੇ ਮੰਨੇ ਪ੍ਰਮੰਨੇ ਪੱਤਰਕਾਰ ਸ. ਗੁਰਪ੍ਰੀਤ ਸਿੰਘ ਅਣਖੀ, ਜਗਸੀਰ ਸਿੰਘ ਧਾਲੀਵਾਲ ਸਹਿਜੜਾ, ਸ. ਗੁਰਸੇਵਕ ਸਿੰਘ ਸਹੋਤਾ, ਸ. ਜਸਬੀਰ ਸਿੰਘ ਆਦਿ ਨੇ ਵੀ ਆਪਣੀ ਹਾਜ਼ਰੀ ਲਗਵਾਈ ਅਤੇ ਬੱਚਿਆਂ ਨੂੰ ਆਪਣਾ ਆਸ਼ੀਰਵਾਦ ਅਤੇ ਸ਼ੁਭਕਾਮਨਾਵਾਂ ਭੇਂਟ ਕੀਤੀਆਂ।ਇਸ ਮੌਕੇ ਬੱਚਿਆਂ ਦੇ ਚਿਹਰਿਆਂ ਤੇ ਰੌਣਕ ਦੇਖਣਯੋਗ ਸੀ ਤੇ ਉਹ ਨਵੇਂ ਆਤਮ ਵਿਸਵਾਸ਼ ਨਾਲ ਭਰੇ ਹੋਏ ਸਨ।
ਇਨਾਮ ਵੰਡ ਸਮਾਰੋਹ ਤੋਂ ਬਾਅਦ ਮੈਨੇਜਿੰਗ ਡਾਇਰੈਕਟਰ ਸੁਸ਼ੀਲ ਗੋਇਲ ਅਤੇ ਪ੍ਰਿੰਸੀਪਲ ਮੈਡਮ ਮਿਸਿਜ਼ ਨਵਜੋਤ ਕੌਰ ਟੱਕਰ ਦਾ ਜਨਮ ਦਿਨ ਬੜੇ ਵੀ ਮਨਾਇਆ ਗਿਆ। ਇਸ ਮੌਕੇ ਕੇਕ ਕੱਟ ਕਰਨ ਦੀ ਰਸਮ ਵੀ ਮੁੱਖ ਮਹਿਮਾਨ ਸ. ਗੁਰਜੀਤ ਸਿੰਘ ਜੀ ਦੀ ਹਾਜ਼ਰੀ ਵਿੱਚ ਹੀ ਕੀਤੀ ਗਈ। ਸਮੂਹ ਸਟਾਫ ਵਲੋਂ ਦੋਹਾਂ ਨੂੰ ਜਨਮ ਦਿਨ ਦੀਆਂ ਮੁਬਾਰਕਾਂ ਭੇਂਟ ਕੀਤੀਆਂ ਗਈਆਂ ਅਤੇ ਉਹਨਾਂ ਦੀ ਲੰਬੀ ਉਮਰ ਦੀ ਕਾਮਨਾ ਕੀਤੀ ਗਈ ।