ਫ਼ਿਲਮੀ ਦੁਨੀਆਂ

ਰੈਪਰ ਹਨੀ ਸਿੰਘ ਫਸੇ ਮੁਸ਼ਕਿਲ ‘ਚ, ਪਤਨੀ ਨੇ ਘਰੇਲੂ ਹਿੰਸਾ ਦਾ ਕੇਸ ਕਰਵਾਇਆ ਦਰਜ

ਨਵੀਂ ਦਿੱਲੀ, 5 ਅਗਸਤ: ਫਿਲਮ ਇੰਡਸਟਰੀ ਦੇ ਮਸ਼ਹੂਰ ਰੈਪਰ ਤੇ ਗਾਇਕ ਯੋ ਯੋ ਹਨੀ ਸਿੰਘ ਖ਼ਿਲਾਫ ਘਰੇਲੂ ਹਿੰਸਾ ਦਾ ਮਾਮਲਾ ਦਰਜ ਹੋਇਆ ਹੈ। ਹਨੀ ਸਿੰਘ ਖਿਲਾਫ਼ ਉਨ੍ਹਾਂ ਦੀ ਪਤਨੀ ਸ਼ਾਲਿਨੀ ਨੇ ਹੀ ਇਹ ਕੇਸ ਦਰਜ ਕਰਵਾਇਆ ਹੈ। ਸ਼ਾਲਿਨੀ ਨੇ ‘ਘਰੇਲੂ ਹਿੰਸਾ ਤੋਂ ਮਹਿਲਾ ਸੁਰੱਖਿਆ ਐਕਟ 2005’ ਅਧੀਨ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ’ਚ ਆਪਣੇ ਪਤੀ ਹਨੀ ਸਿੰਘ ਖ਼ਿਲਾਫ ਪਟੀਸ਼ਨ ਦਾਇਰ ਕੀਤੀ ਹੈ।

ਤੀਸ ਹਜ਼ਾਰੀ ਕੋਰਟ ਦੀ ਮੁੱਖ ਮੈਟਰੋਪਾਲਿਟਨ ਮੈਜਿਸਟ੍ਰੇਟ ਤਾਨੀਆ ਸਿੰਘ ਸਾਹਮਣੇ 3 ਅਗਸਤ ਨੂੰ ਇਹ ਮਾਮਲਾ ਦਰਜ ਕਰਵਾਇਆ ਗਿਆ। ਸ਼ਾਲਿਨੀ ਵੱਲੋਂ ਕੇਸ ਦਰਜ ਕਰਵਾਉਣ ਤੋਂ ਬਾਅਦ ਮੈਜਿਸਟ੍ਰੇਟ ਤਾਨੀਆ ਸਿੰਘ ਵੱਲੋਂ ਗਾਇਕ ਹਨੀ ਸਿੰਘ ਨੂੰ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਨੋਟਿਸ ਜਾਰੀ ਕਰ ਕੇ ਹਨੀ ਸਿੰਘ ਨੂੰ ਇਸ ਮਾਮਲੇ ’ਚ ਆਪਣਾ ਜਵਾਬ ਦੇਣ ਲਈ ਤਲਬ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਹਨੀ ਸਿੰਘ ਨੂੰ ਅਦਾਲਤ ਨੇ 28 ਅਗਸਤ ਤੱਕ ਆਪਣਾ ਜਵਾਬ ਦਾਖਲ ਕਰਨ ਦਾ ਨਿਰਦੇਸ਼ ਦਿੱਤਾ ਹੈ।

Show More

Related Articles

Leave a Reply

Your email address will not be published.

Back to top button