ਡਿਪਟੀ ਕਮਿਸ਼ਨਰ ਵੱਲੋਂ ਜਿ਼ਲ੍ਹੇ ਦੇ ਸਮੂਹ ਯੋਗ ਨਾਗਰਿਕਾਂ ਨੂੰ ਕੋਵਿਡ ਦੀ ਵੈਕਸੀਨ ਲਗਵਾਉਣ ਦੀ ਅਪੀਲ
Deputy Commissioner appeals to all eligible citizens of the district to get vaccinated against Covid.

ਵੈਕਸੀਨੇਸ਼ਨ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਕੀਤੀ ਅਧਿਕਾਰੀਆਂ ਨਾਲ ਬੈਠਕ
ਫਾਜਿ਼ਲਕਾ, 2 ਦਸੰਬਰ (ਹਰਕਿਰਨ ਜੀਤ ਸਿੰਘ ਰਾਮਗੜ੍ਹੀਆ) ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਆਈ.ਏ.ਐਸ. ਨੇ ਅੱਜ ਇੱਥੇ ਫਾਜਿ਼ਲਕਾ ਜਿ਼ਲ੍ਹੇ ਵਿਚ ਕੋਵਿਡ ਦੀ ਵੈਕਸੀਨ ਦੇ ਚੱਲ ਰਹੇ ਪ੍ਰੋਗਰਾਮ ਦੀ ਸਮੀਖਿਆ ਲਈ ਅਧਿਕਾਰੀਆਂ ਨਾਲ ਬੈਠਕ ਕੀਤੀ। ਇਸ ਮੌਕੇ ਉਨ੍ਹਾਂ ਨੇ ਜਿ਼ਲ੍ਹੇ ਦੇ ਸਮੂਹ ਯੋਗ ਨਾਗਰਿਕਾਂ ਨੂੰ ਕੋਵਿਡ ਦੇ ਨਵੇਂ ਆ ਰਹੇ ਵੇਰੀਐਂਟਾਂ ਦੇ ਵੱਧਦੇ ਖਤਰੇ ਦੇ ਮੱਦੇਨਜਰ ਅਪੀਲ ਕੀਤੀ ਕਿ ਜਿੰਨ੍ਹਾਂ ਨੇ ਵੀ ਹਾਲੇ ਵੈਕਸੀਨ ਨਹੀਂ ਲਗਵਾਈ ਤੁਰੰਤ ਇਹ ਵੈਕਸੀਨ ਲਗਵਾ ਲੈਣ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੁਨੀਆਂ ਵਿਚ ਕੋਵਿਡ ਦੇ ਨਵੇਂ ਰੂਪ ਦਾ ਖਤਰਾ ਵੱਧ ਰਿਹਾ ਹੈ। ਅਜਿਹੇ ਵਿਚ ਲਾਜਮੀ ਹੈ ਕਿ 18 ਸਾਲ ਤੋਂ ਵੱਡੀ ਉਮਰ ਦੇ ਸਾਰੇ ਲੋਕ ਆਪਣੀ ਵੈਕਸੀਨ ਲਗਵਾਉਣ। ਉਨ੍ਹਾਂ ਨੇ ਲੋਕਾਂ ਤੋਂ ਸਹਿਯੋਗ ਮੰਗਦਿਆਂ ਕਿਹਾ ਕਿ ਮਨੁੱਖਤਾ ਨੂੰ ਮਾਰੂ ਬਿਮਾਰੀ ਤੋਂ ਬਚਾਉਣ ਲਈ ਸਭ ਦਾ ਫਰਜ ਬਣਦਾ ਹੈ, ਕਿ ਵੈਕਸੀਨ ਲਗਵਾਈ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਪਿੰਡ ਪਿੰਡ ਕੈਂਪ ਲਗਾਤਾਰ ਲਗਾਏ ਜਾ ਰਹੇ ਹਨ। ਜਿੱਥੇ ਇਹ ਵੈਕਸੀਨ ਪੂਰੀ ਤਰਾਂ ਨਾਲ ਮੁਫ਼ਤ ਲਗਾਈ ਜਾ ਰਹੀ ਹੈ ਅਤੇ ਇਹ ਵੈਕਸੀਨ ਹੁਣ ਤੱਕ ਕਰੋੜਾ ਲੋਕ ਲਗਵਾ ਚੁੱਕੇ ਹਨ। ਜਿਸ ਤੇ ਇਸਦਾ ਕੀਤੇ ਵੀ ਕੋਈ ਮਾੜਾ ਪ੍ਰਭਾਵ ਪ੍ਰਗਟ ਨਹੀਂ ਹੋਇਆ ਹੈ। ਇਸ ਲਈ ਲੋਕ ਵੈਕਸੀਨ ਜਰੂਰ ਲਗਵਾਉਣ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਪੇਂਡੂ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੰਡਾਂ ਵਿਚ ਪੰਚਾਂ ਅਤੇ ਸਰਪੰਚਾਂ ਰਾਹੀਂ ਪਿੰਡਾਂ ਦੇ ਲੋਕਾਂ ਨੂੰ ਵੈਕਸੀਨ ਲਗਵਾਉਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ 100 ਫੀਸਦੀ ਵੈਕਸੀਨੇਸ਼ਨ ਦਾ ਟੀਚਾ ਹਾਸਲ ਕਰਨ ਵਾਲੀਆਂ ਪੰਚਾਇਤਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।
ਬੈਠਕ ਦੌਰਾਨ ਐਸਡੀਐਮ ਸ: ਰਵਿੰਦਰ ਸਿੰਘ ਅਰੋੜਾ, ਡਾ: ਕਵਿਤਾ, ਜਿ਼ਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਜੀਐਸ ਵਿਰਕ, ਨਾਇਬ ਤਹਿਸੀਲਾਰ ਸ੍ਰੀ ਰਾਕੇਸ਼ ਅਗਰਵਾਲ ਵੀ ਹਾਜਰ ਸਨ।