ਸਿਹਤਜ਼ਿਲ੍ਹਾ ਫ਼ਾਜ਼ਿਲਕਾਮਾਲਵਾ
Trending
ਕੋਵਿਡ ਦੇ ਸੈਂਪਲ ਲੈਣ ਅਤੇ ਬਿਨ੍ਹਾਂ ਵੈਕਸੀਨ ਦੇ ਸਫਰ ਕਰਨ ਵਾਲਿਆਂ ਦੀ ਵੈਕਸੀਨੇਸ਼ਨ ਦੇ ਜਿ਼ਲ੍ਹਾ ਮੈਜਿਸਟ੍ਰੇਟ ਨੇ ਵਿਸੇਸ਼ ਹੁਕਮ ਕੀਤੇ ਜਾਰੀ
District Magistrate issues special order for taking samples of Covid and vaccination of non-vaccinated travelers.

ਫਾਜ਼ਿਲਕਾ, 12 ਜਨਵਰੀ (ਹਰਕਿਰਨ ਜੀਤ ਸਿੰਘ ਰਾਮਗੜ੍ਹੀਆ) ਕੋਵਿਡ ਦੀ ਮਹਾਮਾਰੀ ਦੇ ਵੱਧ ਰਹੇ ਕੇਸਾਂ ਦੇ ਮੱਦੇਨਜਰ ਵਧੀਕ ਜਿ਼ਲ੍ਹਾ ਮੈਜਿਸਟ੍ਰੇਟ ਸ੍ਰੀ ਅਭੀਜੀਤ ਕਪਲਿਸ਼ ਆਈਏਐਸ ਨੇ ਵਿਸੇਸ਼ ਹੁਕਮ ਜਾਰੀ ਕੀਤੇ ਹਨ। ਇੰਨ੍ਹਾਂ ਹੁਕਮਾਂ ਤਹਿਤ ਬੱਸ ਸਟੈਂਡਾਂ ਅਤੇ ਰੇਲਵੇ ਸਟੇਸ਼ਨ ਤੇ ਆਉਣ ਜਾਣ ਵਾਲੀਆਂ ਸਵਾਰੀਆਂ ਦੇ ਕੋਵਿਡ ਦੇ ਸੈਂਪਲ ਲਏ ਜਾਣਗੇ ਅਤੇ ਜਿੰਨ੍ਹਾਂ ਨੇ ਹਾਲੇ ਤੱਕ ਵੈਕਸੀਨ ਨਹੀਂ ਲਗਵਾਈ ਗਈ, ਉਨ੍ਹਾਂ ਦੇ ਮੌਕੇ ਤੇ ਹੀ ਵੈਕਸੀਨ ਲਗਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਇੰਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆ ਖਿਲਾਫ ਆਈਪੀਐਸ 188 ਅਤੇ ਕੌਮੀ ਆਫਤ ਪ੍ਰਬੰਧਨ ਕਾਨੂੰਨ ਦੀਆਂ ਧਾਰਾਵਾਂ ਤਹਿਤ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਨੇ ਜਿ਼ਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਜਿੰਨ੍ਹਾਂ ਨੇ ਹਾਲੇ ਵੈਕਸੀਨ ਨਹੀਂ ਲਗਵਾਈ ਹੈ, ਉਹ ਵੈਕਸੀਨ ਜਰੂਰ ਲਗਵਾਉਣ।