ਸਿਹਤ

ਲੋਕ ਤਾਜਾ ਬਣੀਆਂ ਅਤੇ ਗੁਣਵੱਤਾ ਭਰਪੂਰ ਮਠਿਆਈਆਂ ਹੀ ਖਰੀਦਣ: ਹਰਵਿੰਦਰ ਸਿੰਘ

ਫਿਰੋਜ਼ਪੁਰ 5 ਅਗਸਤ (ਅਸ਼ੋਕ ਭਾਰਦਵਾਜ) ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਦੇ ਤਹਿਤ ਡਾ. ਰਜਿੰਦਰ ਅਰੋੜਾ ਸਿਵਲ ਸਰਜਨ ਫਿਰੋਜ਼ਪੁਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਡਾ. ਸੱਤਪਾਲ ਭਗਤ ਡੈਜ਼ੀਗਨੇਟਿਡ ਅਫ਼ਸਰ ਫੂਡ ਸੇਫਟੀ ਅਤੇ ਸ੍ਰੀ ਹਰਵਿੰਦਰ ਸਿੰਘ ਫੂਡ ਸੇਫਟੀ ਅਫਸਰ ਵੱਲੋਂ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਵਿਖੇ ਕੈਦੀਆਂ ਨੂੰ ਦਿੱਤੇ ਜਾਣ ਵਾਲੇ ਭੋਜਨ ਦੇ ਵਿੱਚ ਵਰਤੀ ਜਾਣ ਵਾਲੀ ਸਮੱਗਰੀ ਦੇ ਫੂਡ ਸੈਂਪਲ ਭਰੇ।

ਫੂਡ ਸੇਫਟੀ ਅਫ਼ਸਰ ਨੇ ਦੱਸਿਆ ਕਿ ਜੇਲ੍ਹ ਵਿੱਚ ਵਰਤੀ ਜਾਣ ਵਾਲੀ ਸਮੱਗਰੀ ਦੇ ਅਲੱਗ-ਅਲੱਗ ਛੇ ਸੈਂਪਲ ਭਰੇ ਗਏ ਹਨ ਅਤੇ ਸੈਂਪਲਾਂ ਦੀ ਜਾਂਚ ਲਈ ਸੈਂਪਲ ਜਾਂਚ ਕੇਂਦਰ ਖਰੜ ਵਿਖੇ ਭੇਜ ਦਿੱਤੇ ਗਏ ਹਨ ਤਾਂ ਜੋ ਕੈਦੀਆਂ ਨੂੰ ਮਿਆਰੀ ਭੋਜਨ ਮਿਲ ਸਕੇ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਫੂਡ ਚੈਕਿੰਗ ਦੌਰਾਨ ਜ਼ਿਲੇ ਵਿੱਚ ਤਿਉਹਾਰਾਂ ਦੇ ਦਿਨਾਂ ਵਿੱਚ ਵਰਤੀਆਂ ਜਾਣ ਵਾਲੀਆਂ ਮਠਿਆਈਆਂ ਵਾਲੀਆਂ ਗੱਡੀਆਂ ਨੂੰ ਰੋਕ ਕੇ ਮਠਿਆਈਆਂ ਦੇ ਸੈਂਪਲ ਭਰੇ ਗਏ ਤਾਂ ਜੋ ਆਉਣ ਵਾਲੇ ਤਿਉਹਾਰਾਂ ਦੇ ਸੀਜ਼ਨ ਵਿਚ ਜ਼ਿਲ੍ਹੇ ਦੀ ਆਮ ਜਨਤਾ ਨੂੰ ਚੰਗੀਆਂ ਅਤੇ ਗੁਣਵੱਤਾ ਤੇ ਖਰੀਆਂ ਉਤਰਦੀਆਂ ਮਠਿਆਈਆਂ ਹੀ ਖਾਣ ਨੂੰ ਮਿਲਣ।

ਫੂਡ ਸੇਫਟੀ ਅਫ਼ਸਰ ਨੇ ਆਮ ਜਨਤਾ ਨੂੰ ਜਾਗਰੂਕ ਕਰਨ ਲਈ ਕਿਹਾ ਕਿ ਆਪਣੀ ਸਿਹਤ ਦਾ ਖਿਆਲ ਰੱਖਦੇ ਹੋਏ ਤਾਜ਼ਾ ਬਣੀਆਂ ਅਤੇ ਗੁਣਵੱਤਾ ਭਰਪੂਰ ਮਠਿਆਈਆਂ ਹੀ ਖਰੀਦਣ।

Show More

Related Articles

Leave a Reply

Your email address will not be published.

Back to top button