
ਮਹਿਲ ਕਲਾਂ, 22 ਅਗਸਤ (ਜਗਸੀਰ ਸਿੰਘ ਧਾਲੀਵਾਲ ਸਹਿਜੜਾ) ਗ਼ਦਰੀ ਬਾਬਾ ਦੁੱਲਾ ਸਿੰਘ, ਗਿਆਨੀ ਨਿਹਾਲ ਸਿੰਘ ਫ਼ਾਊਂਡੇਸ਼ਨ ਜਲਾਲਦੀਵਾਲ ਵਲੋਂ ਤੀਸਰਾ ਕੋਰੋਨਾ ਫ਼ਰੀ ਮੁਫ਼ਤ ਵੈਕਸੀਨ ਕੈਂਪ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਲਾਲਦੀਵਾਲ ਵਿਖੇ ਲਗਾਇਆ ਗਿਆ। ਇਸ ਮੌਕੇ ਅਪੋਲੋ ਹਸਪਤਾਲ ਲੁਧਿਆਣਾ ਦੀ ਟੀਮ ਨੇ 300 ਲੋਕਾਂ ਦਾ ਟੀਕਾਕਰਨ ਕੀਤਾ।
ਇਸ ਮੌਕੇ ਗੱਲਬਾਤ ਕਰਦਿਆਂ ਪ੍ਰਬੰਧਕ ਡਾ: ਹਰਮਿੰਦਰ ਸਿੰਘ ਸਿੱਧੂ, ਹਰਦੇਵ ਸਿੰਘ ਬਾਠ, ਹਰਜੀਤ ਸਿੰਘ ਪੂਨੀਆਂ, ਗੁਰਸੇਵ ਸਿੰਘ ਜ਼ੈਲਦਾਰ ਨੇ ਦੱਸਿਆ ਕਿ ਸੰਸਥਾ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਸਮਾਜ ਸੇਵੀ ਕਾਰਜਾਂ ਨੂੰ ਸਮਰਪਿਤ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿੰਡ ‘ਚ ਚਲਦੀ ਸਿਹਤ ਡਿਸਪੈਂਸਰੀ ਸੰਸਥਾ ਵਲੋਂ ਗੋਦ ਲਈ ਹੋਈ ਹੈ, ਜਿੱਥੇ ਜਲਾਲਦੀਵਾਲ ਦੇ ਨਾਲ-ਨਾਲ ਆਲ਼ੇ ਦੁਆਲੇ ਦੇ ਪਿੰਡਾਂ ਦੇ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆ ਹਨ।
ਉਨ੍ਹਾਂ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਸੰਸਥਾ ਨੇ ਮੁਫ਼ਤ ਮੈਡੀਕਲ ਜਾਂਚ ਕੈਂਪ, ਖ਼ੂਨਦਾਨ ਕੈਂਪ, ਮੁਫ਼ਤ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾ ਕੇ ਬਿਪਤਾ ਮਾਰੇ ਅਤੇ ਲੋੜਵੰਦ ਲੋਕਾਂ ਦੀ ਮਦਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸੰਸਥਾ ਵਲੋਂ ਅਗਲਾ ਕੈਂਪ 27 ਅਗਸਤ ਨੂੰ ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਵਿਖੇ ਲਗਾਇਆ ਜਾਵੇਗਾ।
ਇਸ ਮੌਕੇ ਬਲਵਿੰਦਰ ਸਿੰਘ ਸਰਾਂ, ਪੁਨੀਤ ਕਸਬ, ਗੁਰਤੇਜ ਸਿੰਘ ਜੌਹਲ, ਹਰਕੇਸ਼ ਬਾਂਸਲ, ਗੁਰਪ੍ਰੀਤ ਸਿੰਘ ਜੱਸੀ, ਮੁਕੰਦ ਸਿੰਘ, ਜਰਨੈਲ ਸਿੰਘ ਗਿੱਲ, ਅਮਰ ਸਿੰਘ ਝੂੰਦ, ਦਰਬਾਰਾ ਸਿੰਘ ਜੱਸੀ, ਦਿਪਾਲੀ ਗੁਪਤਾ, ਅਮਰਦੀਪ ਸਿੰਘ, ਕੇਵਲ ਸ਼ਰਮਾ, ਅਵੀਜੀਤ ਸਿੰਘ, ਨਰਿੰਦਰ ਸਿੰਘ ਆਦਿ ਹਾਜ਼ਿਰ ਸਨ।