ਮਾਝਾ

ਐਮ.ਐਸ.ਐਮ.ਕਾਨਵੈਟ ਸਕੂਲ ਚੋਹਲਾ ਸਾਹਿਬ ਵਿਖੇ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ

Conduct religious competitions for children at MSM Convent School, Chohla Sahib.

ਚੋਹਲਾ ਸਾਹਿਬ 29 ਅਕਤੂਬਰ (ਮਨਜੀਤ ਸਿੰਘ/ਭਗਤ ਸਿੰਘ) ਇਲਾਕੇ ਦੀ ਮਹਾਨ ਵਿੱਦਿਅਕ ਸੰਸਥਾ ਐਮ.ਐਸ.ਐਮ.ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਧੁੰਨ ਰੋੜ ਚੋਹਲਾ ਸਾਹਿਬ ਵਿਖੇ ਚੇਅਰਮੈਨ ਡਾ: ਉਪਕਾਰ ਸਿੰਘ ਸੰਧੂ ਪ੍ਰਿੰਸੀਪਲ ਮੈਡਮ ਸ੍ਰੀਮਤੀ ਜਸਪਾਲ ਕੌਰ ਸਿੱਧੂ ਦੀ ਅਗਵਾਈ ਹੇਠ ਸਕੂਲ ਵਿੱਚ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਹਾਊਸ ਵਾਈਜ਼ ਕੁਵਿਜ਼ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਅਤੇ ਗੁਰਬਾਣੀ ਸੰਬੰਧਿਤ ਪ੍ਰਸ਼ਨ ਪੁੱਛੇ ਗਏ ਜਿਹਨਾਂ ਦੇ ਬੱਚਿਆਂ ਨੇ ਬੜ੍ਹੇ ਹੀ ਸੁਚੱਜੇ ਢੰਗ ਨਾਲ ਜਵਾਬ ਦਿੱਤੇ।

ਇਹਨਾਂ ਮੁਕਾਬਲਿਆਂ ਵਿੱਚ ਸ਼ਹੀਦ ਭਗਤ ਸਿੰਘ ਹਾਊਸ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਮਦਰ ਟੈਰੇਸਾ ਹਾਊਸ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਸਕੂਲ ਦੀ ਪ੍ਰਬੰਧਕ ਕਮੇਟੀ ਵੱਲੋਂ ਪਹਿਲਾ ਤੇ ਦੂਜਾ ਸਥਾਨ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਅੱਗੇ ਤੋਂ ਇਸੇ ਤਰਾਂ ਧਾਰਮਿਕ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਵੀ ਕੀਤਾ ਗਿਆ। ਇਸ ਸਮੇਂ ਸਕੂਲ ਦਾ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਹਾਜਰ ਸੀ।

Show More

Related Articles

Leave a Reply

Your email address will not be published. Required fields are marked *

Back to top button