ਮਾਝਾ

ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿਖੇ “ਪੰਜਾਬ ਦਿਵਸ” ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਦਾ ਆਯੋਜਨ

A special lecture dedicated to "Punjab Day" was organized at Guru Arjan Dev Khalsa College, Chohla Sahib.

ਚੋਹਲਾ ਸਾਹਿਬ, 1 ਨਵੰਬਰ (ਮਨਜੀਤ ਸੰਧੂ/ਭਗਤ ਸੰਧੂ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਗੁਰੂ ਅਰਜਨ ਦੇਵ ਖਾਲਸਾ ਕਾਲਜ ਵਿਖੇ ਪੰਜਾਬ ਦਿਵਸ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਡਾ. ਗੁਰਵੀਰ ਸਿੰਘ ਪ੍ਰਿੰਸੀਪਲ ਮਾਤਾ ਸਾਹਿਬ ਕੌਰ ਖਾਲਸਾ ਕਾਲਜ ਤਲਵੰਡੀ ਭਾਈ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਨੇ ਉਨ੍ਹਾਂ ਨੂੰ ਜੀ ਆਇਆ ਕਿਹਾ।

ਇਸ ਮੌਕੇ ਡਾ.ਗੁਰਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਇਤਿਹਾਸਕ ਦਿਨ ਬਾਰੇ ਵਿਸ਼ੇਸ਼ ਜਾਣਕਾਰੀ ਦਿਤੀ। ਉਨ੍ਹਾਂ ਵਿਦਿਆਰਥੀਆਂ ਨੂੰ ਪੰਜਾਬ ਦੇ ਮਹਾਨ ਇਤਿਹਾਸਕ ਪਿਛੋਕੜ, ਪੰਜਾਬੀ ਕੌਮ ਦੀ ਬਹਾਦਰ ਇਤਿਹਾਸਕਤਾ ਅਤੇ ਸਿੱਖ ਧਰਮ ਦੇ ਇਸ ‘ਚ ਪਾਏ ਯੋਗਦਾਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਨੇ ਭੋਗੂਲਿਕ ਤੌਰ ਤੇ ਭਾਸ਼ਾ ਦੇ ਆਧਾਰ ਤੇ ਜੋ ਆਪਣੀ ਵੱਖਰੀ ਪਛਾਣ ਸਥਾਪਿਤ ਕੀਤੀ ਹੈ, ਇਸ ‘ਚ ਸਿਖ ਧਰਮ ਦਾ ਤੇ ਪੰਜਾਬੀ ਬੋਲੀ ਦਾ ਵਿਸ਼ੇਸ਼ ਯੋਗਦਾਨ ਰਿਹਾ ਹੈ। ਜੇਕਰ ਅਜ ਦਾ ਨੌਜਵਾਨ ਵਰਗ ਆਪਣੇ ਧਰਮ ਅਤੇ ਆਪਣੀ ਮਾਂ ਬੋਲੀ ਪ੍ਰਤੀ ਸੰਜੀਦਾ ਰਹੇਗਾ ਤਾਂ ਪੰਜਾਬ ਦੇ ਵਿਕਾਸ ਨੂੰ ਕੋਈ ਰੋਕ ਨਹੀਂ ਸਕਦਾ।

ਉਨ੍ਹਾਂ ਨੇ ਵਿਦਿਆਰਥੀ ਵਰਗ ਨੂੰ ਆਪਣੇ ਭਵਿਖ ਪ੍ਰਤੀ ਸੁਚੇਤ ਰਹਿਣ ਤੇ ਆਉਣ ਵਾਲ਼ੀਆਂ ਚੁਣੌਤੀਆ ਦਾ ਸਾਹਮਣਾ ਕਰਨ ਲਈ ਹਮੇਸ਼ਾ ਤਿਆਰ ਰਹਿਣ ਲਈ ਪ੍ਰੇਰਿਆ ਤੇ ਆਪਣੇ ਧਰਮ ‘ਚ ਪਰਪਕ ਰਹਿਣ ਦੀ ਸਿਖਿਆ ਦਿਤੀ। ਇਸ ਸਮੇ ਕਾਲਜ ਪ੍ਰਿਸੀਪਲ ਡਾ. ਕੁਲਵਿੰਦਰ ਸਿੰਘ ਨੇ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤਾ। ਇਸ ਸਮੇ ਕਾਲਜ ਦਾ ਸਮੂਹ ਸਟਾਫ਼ ਹਾਜਿਰ ਸੀ।

Show More

Related Articles

Leave a Reply

Your email address will not be published.

Back to top button